ਪੰਜਾਬ ਭਰ ਦੇ ਬਿਜਲੀ ਮੁਲਜ਼ਮਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ, 25 ਨੂੰ ਰੈਲੀਆਂ ਕਰਨ ਦਾ ਐਲਾਨ

ਪੰਜਾਬ ਭਰ ਦੇ ਬਿਜਲੀ ਮੁਲਜ਼ਮਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ, 25 ਨੂੰ ਰੈਲੀਆਂ ਕਰਨ ਦਾ ਐਲਾਨ

ਰਵੇਲ ਸਿੰਘ ਭਿੰਡਰ

ਪਟਿਆਲਾ, 22 ਸਤੰਬਰ

ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ, ਐਂਪਲਾਈਜ਼ ਫੈਡਰੇਸ਼ਨ ਪੀਐੱਸਈਬੀ, ਕਰਮਚਾਰੀ ਦਲ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਕੁਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਬੋਰਡ ਮਜਦੂਰ ਸੰਘ, ਪੀਐਸਈਬੀ ਹੈਡ ਆਫਿਸ ਐਂਪਲਾਈਜ਼ ਫੈਡਰੇਸ਼ਨ ਦੇ ਬਿਜਲੀ ਕਾਮਿਆਂ ਵੱਲੋਂ ਪੰਜਾਬ ਦੇ ਵੱਖਵੱਖ ਉਪ ਮੰਡਲ / ਮੰਡਲ ਦਫਤਰਾਂ ਅੱਗੇ 25 ਸਤੰਬਰ ਨੂੰ ਰੋਹ ਭਰਪੂਰ ਰੈਲੀਆਂ ਕਰਨ ਦਾ ਫੈਸਲਾ ਲਿਆ ਹੈ। ਬਿਜਲੀ ਕਾਮਿਆਂ ਵੱਲੋਂ ਇਹ ਰੈਲੀਆਂ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਵਿੱਚ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਕੀਤੀਆਂ ਜਾਣਗੀਆਂ ਅਤੇ ਕਿਸਾਨ ਜਥੇਬਦੀਆਂ ਵੱਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਅਸ਼ੋਕ ਕੁਮਾਰ ਸ਼ਰਮਾ, ਸਿਕੰਦਰ ਨਾਥ, ਪ੍ਰੀਤਮ ਸਿੰਘ ਪਿੰਡੀ, ਰਵੇਲ ਸਿੰਘ ਸਹਾਏਪੁਰ, ਬ੍ਰਿਜ ਲਾਲ, ਅਵਤਾਰ ਸਿੰਘ ਕੈਂਥ, ਕਮਲਜੀਤ ਸਿੰਘ, ਸਿਕੰਦਰ ਨਾਥ, ਜਗਜੀਤ ਸਿੰਘ, ਕਰਮਚੰਦ ਖੰਨਾ ਨੇ ਕੇਂਦਰ ਸਰਕਾਰ ਦੀਆਂ ਕਿਸਾਨ, ਮਜਦੂਰ, ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ। ਉਧਰ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਬਿਜਲੀ ਕਾਮੇ ਕਿਸਾਨ ਸੰਘਰਸ਼ ਦੀ ਹਮਾਇਤ ‘ਚ ਨਿਤਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All