ਝੋਨੇ ਦੀ ਲੁਆਈ ਦੇ ਪਹਿਲੇ ਦਿਨ ਬਿਜਲੀ ਕੱਟਾਂ ਨੇ ਕਿਸਾਨਾਂ ਨੂੰ ਫਿਕਰਾਂ ’ਚ ਪਾਇਆ

ਝੋਨੇ ਦੀ ਲੁਆਈ ਦੇ ਪਹਿਲੇ ਦਿਨ ਬਿਜਲੀ ਕੱਟਾਂ ਨੇ ਕਿਸਾਨਾਂ ਨੂੰ ਫਿਕਰਾਂ ’ਚ ਪਾਇਆ

ਰਵੇਲ ਸਿੰਘ ਭਿੰਡਰ

ਪਟਿਆਲਾ, 10 ਜੂਨ

ਝੋਨੇ ਦੀ ਲੁਆਈ ਦੇ ਪਹਿਲੇ ਦਿਨ ਹੀ ਬਿਜਲੀ ਕੱਟਾਂ ਕਾਰਨ ਸੂਬੇ ਦੇ ਖਪਤਕਾਰਾਂ ’ਚ ਫਿਕਰਮੰਦੀ ਵਧ ਗਈ ਹੈ। ਇਸ ਦੇ ਨਾਲ ਹੀ ਖੇਤੀ ਸਪਲਾਈ ਦੇ ਪਹਿਲੇ ਦਿਨ ਹੀ ਬਿਜਲੀ ਦੀ ਮੰਗ ਦਾ ਅੰਕੜਾ ਅੱਜ ਸਾਢੇ ਗਿਆਰਾਂ ਹਜ਼ਾਰ ਮੈਗਾਵਾਟ ਤੋਂ ਟੱਪ ਜਾਣ ਕਾਰਨ ਪਾਵਰਕੌਮ ਦੀ ਮੈਨੇਜਮੈਂਟ ਵੀ ਫਿਕਰਾਂ ’ਚ ਪੈ ਗਈ ਹੈ। ਬਿਜਲੀ ਪ੍ਰਬੰਧਾਂ ਵਜੋਂ ਅੱਜ ਜਿਥੇ ਪ੍ਰਾਈਵੇਟ ਖੇਤਰ ਦੇ ਗੋਇੰਦਵਾਲ ਸਾਹਿਬ ਥਰਮਲ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ, ਉਥੇ ਸਰਕਾਰੀ ਖੇਤਰ ਦੇ ਲਹਿਰਾ ਤੇ ਰੋਪੜ ਥਰਮਲਾਂ ਦੇ ਵੱਖ ਵੱਖ ਉਤਪਾਦ ਯੂਨਿਟਾਂ ਨੂੰ ਵੀ ਪੜਾਅਵਾਰ ਭਖਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਐਤਕੀਂ ਝੋਨੇ ਦੇ ਸੀਜ਼ਨ ਦੌਰਾਨ 13 ਹਜ਼ਾਰ ਮੈਗਾਵਾਟ ਤੱਕ ਹੀ ਪੈਦਾਵਾਰ ਦੇ ਪ੍ਰਬੰਧ ਕੀਤੇ ਗਏ ਹਨ ਪਰ ਸੀਜ਼ਨ ਦੇ ਪਹਿਲੇ ਦਿਨ ਹੀ ਬਿਜਲੀ ਦੀ ਮੰਗ ਦਾ ਅੰਕੜਾ ਅੱਜ ਬੀਤੇ ਦਿਨ ਨਾਲੋਂ ਕਰੀਬ 2 ਹਜ਼ਾਰ ਮੈਗਾਵਾਟ ਵਧ ਗਿਆ ਹੈ। ਬਿਜਲੀ ਦੀ ਮੰਗ ਅੱਜ ਦਿਨ ਵਿੱਚ ਇੱਕ ਵਾਰ 11,787 ਮੈਗਾਵਾਟ ਨੂੰ ਵੀ ਛੂਹ ਗਈ ਭਾਵੇਂ ਕਿ ਹਾਲੇ ਤੱਕ ਕਿਸਾਨਾਂ ਨੇ ਪੂਰੀ ਤਰ੍ਹਾਂ ਝੋਨੇ ਦੀ ਲੁਆਈ ਦਾ ਕੰਮ ਨਹੀਂ ਆਰੰਭਿਆ। ਪਾਵਰਕੌਮ ਮੁੱਖ ਦਫ਼ਤਰ ਦੇ ਇੱਕ ਅਧਿਕਾਰੀ ਮੁਤਾਬਿਕ ਬਿਜਲੀ ਕੱਟ ਅਣਐਲਾਨੇ ਹੋ ਸਕਦੇ ਹਨ, ਜਦ ਕਿ ਸ਼ਡਿਊਲ ਵਿੱਚ ਫਿਲਹਾਲ ਕਿਸੇ ਵਰਗ ਲਈ ਕੱਟ ਨਹੀਂ ਹਨ। ਪਾਵਰਕੌਮ ਦੇ ਡਾਇਰੈਕਟਰ ‘ਵੰਡ’ ਇੰਜੀਡੀ ਆਈ.ਪੀ ਸਿੰਘ ਗਰੇਵਾਲ ਨੇ ਦੱਸਿਆ ਕਿ ਪੈਡੀ ਸੀਜ਼ਨ ਦੇ ਪਹਿਲੇ ਦਿਨ ਬਿਜਲੀ ਦੀ ਵੰਡ ਸੰਤੁਸ਼ਟੀਜਨਕ ਰਹੀ ਹੈ। ਉਨ੍ਹਾਂ ਮੰਨਿਆ ਕਿ ਹਾਲੇ ਕੁਝ ਦਿਹਾਤੀ ਇਲਾਕਿਆਂ ਵਿੱਚ ਝੱਖੜਾਂ ਮਗਰੋਂ ਬਿਜਲੀ ਬਹਾਲ ਹੋਣੀ ਬਾਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All