ਬਿਜਲੀ ਮੁਲਾਜ਼ਮਾਂ ਵੱਲੋਂ ਮੁੱਖ ਦਫ਼ਤਰ ਅੱਗੇ ਧਰਨੇ ਦੀਆਂ ਤਿਆਰੀਆਂ

ਬਿਜਲੀ ਮੁਲਾਜ਼ਮਾਂ ਵੱਲੋਂ ਮੁੱਖ ਦਫ਼ਤਰ ਅੱਗੇ ਧਰਨੇ ਦੀਆਂ ਤਿਆਰੀਆਂ

ਨਿੱਜੀ ਪੱਤਰ ਪ੍ਰੇਰਕ

ਪਟਿਆਲਾ, 22 ਨਵੰਬਰ

ਬਿਜਲੀ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਕਮੇਟੀ ਵੱਲੋਂ ਸਰਕਾਰ, ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਮਨਵਾਉਣ ਸਬੰਧੀ ਕੀਤੇ ਜਾ ਰਹੇ ਸੰਘਰਸ਼ ਤਹਿਤ 25 ਨਵੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਵਰਕਿੰਗ ਕਮੇਟੀ ਦੀ ਮੀਟਿੰਗ ਇੰਜਨੀਅਰ ਪਰਮਜੀਤ ਸਿੰਘ ਦਸੂਹਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।

ਸੂਬਾ ਪ੍ਰੈੱਸ ਸਕੱਤਰ ਰਾਮ ਸਿੰਘ ਸਨੌਰ ਨੇ ਦੱਸਿਆ ਕਿ ਸੰਘਰਸ਼ੀ ਮੁਲਾਜ਼ਮ ਧਿਰਾਂ ਵਿੱਚ ਇਸ ਗੱਲੋਂ ਗੁੱਸਾ ਹੈ ਕਿ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ, ਜੋ ਪਿਛਲੇ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ, ਨੂੰ ਮੰਨਣ ਲਈ ਤਿਆਰ ਨਹੀਂ ਹੈ। ਮੈਨੇਜਮੈਂਟ ਨੂੰ ਦਿੱਤੇ ਸੰਘਰਸ਼ ਦੇ ਨੋਟਿਸ ਤਹਿਤ 25 ਨਵੰਬਰ ਨੂੰ ਤਾਲਮੇਲ ਕਮੇਟੀ ਵੱਲੋਂ ਮੁੱਖ ਦਫ਼ਤਰ ਪਟਿਆਲਾ ਵਿੱਚ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਹਿੱਸਾ ਲੈਣਗੇ ਅਤੇ ਮੁੱਖ ਮੰਤਰੀ ਦਾ ਜੱਦੀ ਸ਼ਹਿਰ ਪਟਿਆਲਾ ਜਾਮ ਕੀਤਾ ਜਾਵੇਗਾ।

ਇਸ ਧਰਨੇ ਵਿੱਚ ਐਂਪਲਾਈਜ਼ ਫੈਡਰੇਸ਼ਨ (ਪਹਿਲਵਾਨ) ਆਪਣਾ ਅਹਿਮ ਰੋਲ ਅਦਾ ਕਰੇਗੀ। ਜੇ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਨੂੰ ਰਾਜਿੰਦਰ ਠਾਕੁਰ, ਬਲਵਿੰਦਰ ਬਾਜਵਾ, ਸੁਖਵਿੰਦਰ ਸਿੰਘ ਚਹਿਲ, ਮਨੋਜ ਕੁਮਾਰ, ਦੀਪਇੰਦਰ ਸਿੰਘ, ਹਰਭਿੰਦਰ ਸਿੰਘ ਚਾਹਲ, ਇੰਜਨੀਅਰ ਨਿਰਵੈਰ ਸਿੰਘ ਸਕੱਤਰ, ਲਖਵੀਰ ਸਿੰਘ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All