ਖੇਤਰੀ ਪ੍ਰਤੀਨਿਧ
ਪਟਿਆਲਾ 31 ਮਾਰਚ
ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲੈਣ ਦੀ ਅਪੀਲ ਕੀਤੀ ਹੈ। ਅਪੀਲ ਦੌਰਾਨ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਕਿਹਾ ਕਿ ਖੇਤ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ’ਚ ਪਾਣੀ ਛੱਡ ਕੇ ਇਸ ਏਰੀਏ ਨੂੰ ਅਗਾਊਂ ਹੀ ਗਿੱਲਾ ਕਰ ਲਿਆ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਬੁਲਾਰੇ ਨੇ ਰਾਤ ਨੂੰ ਕੰਬਾਈਨ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਹੈ।
ਇਸੇ ਦੌਰਾਨ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਮਨਮੋਹਣ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹਨ ਜਾਂ ਫੇਰ ਕਿਤੇ ਵੀ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਸਬੰਧੀ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ’ਤੇ ਸੂਚਨਾ ਦੇਣ।