ਪਾਵਰਕੌਮ ਕਰ ਰਿਹਾ ਹੈ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ: ਚੰਦੂਮਾਜਰਾ

ਪਾਵਰਕੌਮ ਕਰ ਰਿਹਾ ਹੈ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ: ਚੰਦੂਮਾਜਰਾ

ਪਟਿਆਲਾ (ਨਿੱਜੀ ਪੱਤਰ ਪੇ੍ਰਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਝੱਖੜ ਵਿਚ ਡਿੱਗੇ ਬਿਜਲੀ ਦੇ ਪੋਲ ਅਤੇ ਲਾਈਨK ਦੀ ਮੁਰੰਮਤ ਕਰਕੇ ਮੁੜ ਬਿਜਲੀ ਸਪਲਾਈ ਬਹਾਲ ਕਰਨ ਦੇ ਨਾਮ ’ਤੇ ਪਾਵਰਕੌਮ ਵੱਲੋਂ ਕਿਸਾਨਾਂ ਦੀ ਖੁੱਲ੍ਹੇਆਮ ਲੁੱਟ ਖਸੁੱਟ ਕੀਤੀ ਜਾ ਰਹੀ ਹੈ ਜਿਸ ਨੂੰ ਅਕਾਲੀ ਦਲ ਕਦੇ ਵੀ ਸਹਿਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਕਾਲੀ ਦਲ ਵੱਲੋਂ 48 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ, ਜਿਹੜਾ ਕਿ ਸੋਮਵਾਰ ਨੂੰ 11 ਵਜੇ ਪੁੂਰਾ ਹੋਵੇਗਾ ਅਤੇ ਜੇਕਰ ਪਾਵਰਕੌਮ ਨੇ ਫਿਰ ਵੀ ਖੰਭਿਆਂ-ਪੋਲਾਂ ਅਤੇ ਟਰਾਂਸਫਾਰਮਰ ਲਗਾ ਕੇ ਮੁੜ ਬਿਜਲੀ ਚਾਲੂ ਨਾ ਕੀਤੀ ਤਾਂ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਹੀ ਬਿਜਲੀ ਦਫਤਰ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਵਰਕੌਮ ਦੇ ਅਧਿਕਾਰੀ ਦੋਹਰੀ ਲੁੱਟ ਮਚਾ ਰਹੇ ਹਨ। ਜਿਥੇ ਬਿਜਲੀ ਸਪਲਾਈ ਚਾਲੂ ਕਰਨ ਦੇ ਨਾਮ ’ਤੇ ਕਿਸਾਨਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ, ਪ੍ਰਤੀ ਪੋਲ ਲਗਾਉਣ ਦਾ ਹੀ 2 ਤੋਂ 3 ਹਜ਼ਾਰ ਰੁਪਏ ਵਸੂਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਿਸਾਨਾਂ ਨੂੰ ਝੋਨੇ ਲਈ ਨਾ ਬਿਜਲੀ ਮਿਲ ਰਹੀ ਹੈ ਅਤੇ ਨਾ ਨਹਿਰੀ ਪਾਣੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All