ਪਾਵਰਕਾਮ ਪੈਨਸ਼ਨਰਾਂ ਨੇ ਰਾਜਪੁਰਾ ’ਚ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ : The Tribune India

ਪਾਵਰਕਾਮ ਪੈਨਸ਼ਨਰਾਂ ਨੇ ਰਾਜਪੁਰਾ ’ਚ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ

ਪਾਵਰਕਾਮ ਪੈਨਸ਼ਨਰਾਂ ਨੇ ਰਾਜਪੁਰਾ ’ਚ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ

ਦਰਸ਼ਨ ਸਿੰਘ ਮਿੱਠਾ

ਰਾਜਪੁਰਾ, 8 ਦਸੰਬਰ

ਪੈਨਸ਼ਨਰਜ਼ ਐਸੋਸੀਏਸ਼ਨ ਰਾਜਪੁਰਾ ਡਵੀਜ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਰੈਲੀ ਵਿਚ ਸੇਵਾਮੁਕਤ ਕਰਮਚਾਰੀਆਂ ਤੋਂ ਇਲਾਵਾ ਮੁਲਾਜ਼ਮਾਂ ਨੇ ਵੀ ਭਾਗ ਲਿਆ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਮੁਲਾਜ਼ਮ ਮਾਰੂ ਫ਼ੈਸਲੇ ਲੈਣੇ ਬੰਦ ਕਰ ਦੇਵੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰ ਕੇ ਲਾਗੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾ ਨਾ ਮੰਨੀਆਂ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ। ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੈਕਟਰੀ ਸੁਨੀਲ ਕੁਮਾਰ, ਜੋਗਿੰਦਰ ਸਿੰਘ ਡਵੀਜ਼ਨ ਪ੍ਰਧਾਨ, ਸੁਖਦੇਵ ਸਿੰਘ, ਧਰਮਪਾਲ, ਸੰਤੋਸ਼ ਕੁਮਾਰ ਚਾਵਲਾ, ਰਾਜਿੰਦਰ ਸਿੰਘ, ਸੁਖਜੀਤ ਸਿੰਘ, ਲਖਬੀਰ ਸਿੰਘ, ਤਰਲੋਚਨ ਸਿੰਘ, ਪ੍ਰੇਮ ਕੁਮਾਰ, ਮਨਜੀਤ ਸਿੰਘ ਤੇ ਸੀਤਾ ਰਾਮ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All