ਪੱਤਰ ਪ੍ਰੇਰਕ
ਦੇਵੀਗੜ੍ਹ, 14 ਅਕਤੂਬਰ
ਅਪੋਲੋ ਪਬਲਿਕ ਸਕੂਲ ਦੇਵੀਗੜ੍ਹ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਗੁਰੂ ਰਾਮ ਦਾਸ ਜੀ ਦੇ ਜੀਵਨ ਦੇ ਸਬੰਧ ਵਿੱਚ ਭਾਸ਼ਣ ਦਿੱਤੇ ਗਏ। ਇਸ ਤੋਂ ਇਲਾਵਾ ਸ਼ਬਦ, ਕੀਰਤਨ ਗਾਇਨ ਵੀ ਕੀਤਾ ਗਿਆ। ਪ੍ਰਿੰਸੀਪਲ ਨੀਲਮਾ ਦਿਕਸ਼ਤ ਨੇ ਬੱਚਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ। ਇਸ ਖੁਸ਼ੀ ਦੇ ਮੌਕੇ ਸਕੂਲ ਵੱਲੋਂ ਮਠਿਆਈ ਦਾ ਪ੍ਰਸ਼ਾਦ ਸਭ ’ਚ ਵੰਡਿਆ ਗਿਆ।