ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਸੁਖਮਨੀ...
Advertisement
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਗੁਰੂ ਨਾਨਕ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਸੱਦਾ ਦਿੱਤਾ।
Advertisement
ਇਸੇ ਤਰ੍ਹਾਂ ਅਪੋਲੋ ਪਬਲਿਕ ਸਕੂਲ, ਦੇਵੀਗੜ੍ਹ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ। ਸਕੂਲ ਨੇ ਵਿਸ਼ਾਲ ਲੰਗਰ ਲਾਇਆ। ਹਰੇਕ ਹਾਊਸ ਨੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸੁੰਦਰ ਬੋਰਡ ਤਿਆਰ ਕੀਤੇ।
Advertisement
