ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 25 ਜਨਵਰੀ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਮੀਸ਼ਨ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਹਰ ਸਾਲ ਦੀ ਤਰ੍ਹਾਂ ਸ਼ਕਤੀ ਵਿਹਾਰ ਬਡੂੰਗਰ ਦਫ਼ਤਰੀ ਕੰਪਲੈਕਸ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਵਿੱਚ ਹੈੱਡ ਆਫਿਸ, ਸ਼ਕਤੀ ਸਦਨ, ਸ਼ਕਤੀ ਵਿਹਾਰ, ਟੀ.ਟੀ.ਆਈ ਤੇ ਪਟਿਆਲਾ ਲੋਕਲ ਦੇ ਦਫਤਰਾਂ ਵਿੱਚੋਂ ਮੁਲਾਜ਼ਮਾਂ ਨੇ ਹਾਜ਼ਰੀ ਭਰੀ। ਸੇਵਾ ਸੁਸਾਇਟੀ ਬਿਜਲੀ ਨਿਗਮ ਦੇ ਕਨਵੀਨਰ ਭਾਈ ਪਾਲ ਸਿੰਘ ਨੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਤੇ ਦੱਸਿਆ ਕਿ ਇਹ ਸਮਾਗਮ ਹਰ ਸਾਲ ਪਿਛਲੇ 35 ਸਾਲਾ ਤੋਂ ਕਰਵਾਇਆ ਜਾ ਰਿਹਾ ਹੈ।