ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਸੀ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਨਿਰਮਾਣ, ਐੱਮਪੀ ਲੈਂਡ ਤੇ ਵਿਵੇਕੀ ਗਰਾਂਟਾਂ, 15ਵੇਅ ਵਿੱਤ ਕਮਿਸ਼ਨ, ਮੁੱਖ ਮੰਤਰੀ ਵੱਲੋਂ ਭੇਜੀਆਂ ਗਰਾਂਟਾਂ, ਬੰਧਨ ਮੁਕਤ, ਆਰਡੀਐੱਫ ਤੇ...
Advertisement

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਨਿਰਮਾਣ, ਐੱਮਪੀ ਲੈਂਡ ਤੇ ਵਿਵੇਕੀ ਗਰਾਂਟਾਂ, 15ਵੇਅ ਵਿੱਤ ਕਮਿਸ਼ਨ, ਮੁੱਖ ਮੰਤਰੀ ਵੱਲੋਂ ਭੇਜੀਆਂ ਗਰਾਂਟਾਂ, ਬੰਧਨ ਮੁਕਤ, ਆਰਡੀਐੱਫ ਤੇ ਹੋਰ ਪਿਛਲੀਆਂ ਵਿੱਤੀ ਗਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਦਾ ਗੰਭੀਰ ਨੋਟਿਸ ਲਿਆ।

ਡਿਪਟੀ ਕਮਿਸ਼ਨਰ ਨੇ ਇੱਥੇ ਏਡੀਸੀ ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ ਤੇ ਬੀਡੀਪੀਓਜ਼ ਨਾਲ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗਰਾਂਟਾਂ ਦੇ ਕੰਮ ਕਰਵਾ ਕੇ ਵਰਤੋਂ ਸਰਟੀਫਿਕੇਟ ਦੇ ਬਕਾਇਆ ਜ਼ੀਰੋ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਪਿੰਡਾਂ ’ਚ ਸਟੇਡੀਅਮ, ਆਂਗਣਵਾੜੀਆਂ ਤੇ ਛੱਪੜਾਂ ਦੇ ਨਵੀਨੀਕਰਨ ਦੇ ਕੰਮਾਂ ’ਚ ਵੀ ਤੇਜ਼ੀ ਲਿਆਉਣ ’ਤੇ ਵੀ ਜ਼ੋਰ ਦਿੰਦਿਆਂ ਪਿੰਡਾਂ ਨੂੰ ਤਰਲ ਕੂੜੇ ਪ੍ਰਬੰਧਨ ਤਹਿਤ ਲਿਆ ਕੇ ਗੰਦੇ ਪਾਣੀ ਦੇ ਨਿਪਟਾਰੇ ਦੀ ਸਮੱਸਿਆ ਦੇ ਹੱਲ ਕਰਨ ਲਈ ਵੀ ਹਦਾਇਤ ਕੀਤੀ। ਸਾਰੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਬੀਡੀਪੀਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ।

Advertisement

Advertisement