ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 17 ਜਨਵਰੀ
ਸੈਂਟਰਲ ਵਾਲਮੀਕਿ ਸਭਾ ਇੰਡੀਆ ਵੱਲੋਂ ਹਰ ਸਾਲ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ 2021 ਦਾ ਕੈਲੰਡਰ ਰਿਲੀਜ਼ ਸਮਾਗਮ ਸਭਾ ਦੇ ਕੌਮੀ ਪ੍ਰਚਾਰ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਰਾਜੇਸ਼ ਘਾਰੂ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਕੈਲੰਡਰ ਰਿਲੀਜ਼ ਕਰਨ ਦੀ ਰਸਮ ਅਦਾ ਕਰਦੇ ਹੋਏ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ। ਦਲਿਤ ਸਮਾਜ ਕਾਂਗਰਸ ਪਾਰਟੀ ਦੀ ਰੀੜ ਦੀ ਹੱਡੀ ਹੈ, ਇਸ ਵਰਗ ਨੂੰ ਇਨ੍ਹਾਂ ਦਾ ਬਣਦਾ ਮਾਣ ਸਤਿਕਾਰ ਕਾਂਗਰਸ ਪਾਰਟੀ ਦੇ ਵਿੱਚ ਅਤੇ ਸਰਕਾਰ ਦੇ ਵਿੱਚ ਜ਼ਰੂਰ ਦਿੱਤਾ ਜਾਵੇਗਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜੇਸ ਘਾਰੂ ਨੇ ਪਟਿਆਲਾ ਦੇ ਸਰਵਪੱਖੀ ਵਿਕਾਸ ਲਈ ਪ੍ਰਨੀਤ ਕੌਰ ਅਤੇ ਬੀਬਾ ਜੈ ਇੰਦਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਾਂ ਤੋਂ ਇਲਾਵਾ ਰਾਜ ਕੁਮਾਰ ਪਟਿਆਲਾ, ਰਮਾ ਘਾਰੂ, ਅਰਪਨਾ ਘਾਰੂ, ਹਿਮਾਂਸ਼ੂ ਕੁਮਾਰ, ਗੁਰਪ੍ਰੀਤ ਸਿੰਘ, ਐਡਵੋਕੇਟ ਸਤਵੰਤ ਸਿੰਘ, ਨਰੇਸ਼ ਕੁਮਾਰ ਕਾਂਗੜ, ਰਘੁਵੀਰ ਸਿੰਘ, ਇੰਜ. ਸਰਵਜੀਤ ਸਿੰਘ, ਪ੍ਰੋ. ਲਾਭ ਸਿੰਘ ਆਦਿ ਹਾਜ਼ਰ ਸਨ।