ਬਠਿੰਡਾ ਰੈਲੀ ਦੀਆਂ ਤਿਆਰੀਆਂ
ਬੀਕੇਯੂ ਏਕਤਾ ਉਗਰਾਹਾਂ ਨੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੀ ਗਈ ਅਣਮਨੁੱਖੀ ਕਾਰਵਾਈ ਖ਼ਿਲਾਫ਼ 6 ਮਾਰਚ ਨੂੰ ਬਠਿੰਡਾ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕੇ ਵਿਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ...
Advertisement
ਬੀਕੇਯੂ ਏਕਤਾ ਉਗਰਾਹਾਂ ਨੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੀ ਗਈ ਅਣਮਨੁੱਖੀ ਕਾਰਵਾਈ ਖ਼ਿਲਾਫ਼ 6 ਮਾਰਚ ਨੂੰ ਬਠਿੰਡਾ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕੇ ਵਿਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿਤਾ ਗਿਆ ਹੈ। ਜਥੇਬੰਦੀ ਦੀ ਸੁਨਾਮ ਬਲਾਕ ਦੀ ਮੀਟਿੰਗ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਇਸ ਮੌਕੇ ਆਗੂਆਂ ਨੇ ਕਿਹਾ ਕਿ ਛੇ ਮਾਰਚ ਨੂੰ ਦਰਜਨਾਂ ਜੱਥੇਬੰਦੀਆ ਵੱਲੋਂ ਬਠਿੰਡਾ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮਕਸਦ ਬਠਿੰਡਾ ਦੀ ਜ਼ਿਲ੍ਹਾ ਪੁਲੀਸ ਮੁਖੀ ਜੋਤੀ ਯਾਦਵ ਅਤੇ ਦੋਸ਼ੀ ਪੁਲੀਸ ਮੁਲਾਜ਼ਮਾਂ ਨੂੰ ਸਜ਼ਾ ਦਿਵਾਉਣਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਦਰਵਾਰਾ ਸਿੰਘ ਛਾਜਲਾ, ਰਾਮ ਸ਼ਰਨ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਯਾਦਵਿੰਦਰ ਸਿੰਘ ਚੱਠੇ ਨੱਟਕੇ ਹਾਜ਼ਰ ਸਨ।
Advertisement
Advertisement
×

