ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਪ੍ਰਸਤਾਵਿਤ ਚੋਣਾਂ ਬਾਰੇ ਸਥਾਨਕ ਸਰਕਟ ਹਾਊਸ ਵਿੱਚ ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦੀ ਸਕਰੂਟਨੀ ਕਮੇਟੀ ਦੀ ਮੀਟਿੰਗ ਹੋਈ।
‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠਲੀ ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਆਬਜ਼ਰਵਰ ਅਤੇ ਯੂਥ ਡਿਵੈੱਲਪਮੈਂਟ ਬੋਰਡ ਪੰਜਾਬ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸਕਰੂਟਨੀ ਕਮੇਟੀ ਦੇ ਮੈਂਬਰ ਅਤੇ ਪਾਰਨਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਿਤ ਡਾਬੀ ਵੀ ਹਾਜ਼ਰ ਰਹੇ।
ਇਸ ਮੌਕੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ, ਸੰਗਠਨਤਮਕ ਤਿਆਰੀਆਂ ਅਤੇ ਵੱਖ-ਵੱਖ ਬਲਾਕਾਂ ਦੀਆਂ ਰਿਪੋਰਟਾਂ ਬਾਰੇ ਚਰਚਾ ਕੀਤੀ ਗਈ।
ਗੋਲਡੀ ਨੇ ਕਿਹਾ ਕਿ ‘ਆਪ’ ਮਜ਼ਬੂਤ ਸੰਗਠਨ, ਪਾਰਦਰਸ਼ੀ ਪ੍ਰਕਿਰਿਆ ਅਤੇ ਜਨਹਿਤ ਵਿੱਚ ਲਏ ਫੈਸਲਿਆਂ ਦੇ ਆਧਾਰ ’ਤੇ ਚੋਣਾਂ ਵਿੱਚ ਉਤਰਦੀ ਹੈ। ਤੇਜਿੰਦਰ ਮਹਿਤਾ ਨੇ ਕਿਹਾ ਕਿ ਇਨ੍ਹਾਂ ਚੋਣਾ ਦੌਰਾਨ ‘ਆਪ’ ਆਪਣੇ ਚਾਰ ਸਾਲਾਂ ਦੇ ਕੰਮਾਂ ਦੇ ਆਧਾਰ ’ਤੇ ਲੋਕਾਂ ’ਚ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਮਜ਼ਬੂਤ ਸੰਗਠਨਾਤਮਕ ਢਾਂਚੇ ਨਾਲ ਮੈਦਾਨ ਵਿੱਚ ਉਤਰ ਰਹੀ ਹੈ ਅਤੇ ਪਟਿਆਲਾ ਜ਼ਿਲ੍ਹੇ ਤੋਂ ਚੰਗੇ ਨਤੀਜੇ ਸਾਹਮਣੇ ਆਉਣਗੇ।
ਅਮਿਤ ਡਾਬੀ ਨੇ ਕਿਹਾ ਕਿ ਚੋਣ ਰਣਨੀਤੀ ਵਿੱਚ ਵਰਕਰਾਂ ਦੀ ਭੂਮਿਕਾ ਅਹਿਮ ਹੈ ਅਤੇ ਪਾਰਟੀ ਜ਼ਮੀਨੀ ਪੱਧਰ ’ਤੇ ਘਰ-ਘਰ ਜਾ ਕੇ ਸੰਪਰਕ ਕਰ ਰਹੀ ਹੈ। ਮੀਟਿੰਗ ਵਿੱਚ ਜ਼ਿਲ੍ਹਾ ਯੂਥ ਇੰਚਾਰਜ ਅਮਰ ਸੰਘੇੜਾ, ਹਰਪਿੰਦਰ ਚੀਮਾ, ਪ੍ਰੋ. ਸੁਰਜੀਤ ਗੁਰੂ ਡਕਾਲਾ ਅਤੇ ਸੁਰਿੰਦਰ ਨਿੱਕੂ ਹਾਜ਼ਰ ਸਨ।

