ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ
ਇੱਥੇ 31 ਜੁਲਾਈ ਨੂੰ ਮਨਾਏ ਜਾਣ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਬ ਡਿਵੀਜ਼ਨਲ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੇ ਜਾਣ ਦੀ ਤਾਕੀਦ ਕੀਤੀ। ਉਨ੍ਹਾਂ ਪੁਲੀਸ ਨੂੰ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੇ ਮਹਿਮਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਗਮ ਵਾਲੀ ਥਾਂ ’ਤੇ ਟ੍ਰੈਫ਼ਿਕ ਦੀ ਸਹੀ ਵਿਵਸਥਾ ਯਕੀਨੀ ਬਣਾਉਣ ਲਈ ਕਿਹਾ। ਪ੍ਰਸ਼ਾਸਨਿਕ ਅਧਿਕਾਰੀ ਅਨੁਸਾਰ ਮੰਡੀ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ’ਚ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਸਾਰੀਆਂ ਥਾਵਾਂ ਦੀ ਸਫ਼ਾਈ ਰੱਖਣ ਦੇ ਨਾਲ ਨਾਲ ਸੰਗਤਾਂ ਲਈ ਪੰਡਾਲ, ਪੀਣ ਵਾਲੇ ਪਾਣੀ, ਪਾਰਕਿੰਗ ਆਦਿ ਦੀ ਯੋਗ ਵਿਵਸਥਾ ਕਰਨ ਲਈ ਡਿਊਟੀਆਂ ਲਾ ਦਿਤੀਆਂ ਗਈਆਂ ਹਨ। ਇਸ ਮੌਕੇ ਡੀਐੱਸਪੀ ਭਰਪੂਰ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਕਾਰਜਸਾਧਕ ਅਫ਼ਸਰ ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।