ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ
ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ 24 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੰਚ ਆਗੂਆਂ ਬਲਵੀਰ ਚੰਦ ਲੌਂਗੋਵਾਲ, ਰਾਕੇਸ਼ ਕੁਮਾਰ, ਗੁਰਮੇਲ ਸਿੰਘ ਅਤੇ ਦਾਤਾ ਸਿੰਘ ਨੇ ਦੱਸਿਆ ਕਿ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮਗਾਮ ਵਿੱਚ ਲੈਕਚਰ ਦੇਣ ਲਈ ਸ਼ਹੀਦ ਊਧਮ ਸਿੰਘ ਦਾ ਭਾਣਜਾ ਜਗਮੋਹਹਨ ਸਿੰਘ ਵਿਸ਼ੇਸ਼ ਤੌਰ ’ਤੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇੱਕ ਕਵੀ ਦਰਬਾਰ ਵੀ ਕਰਵਾਇਆ ਜਾ ਰਿਹਾ ਹੈ।