DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਗਤ ਪੂਰਨ ਸਿੰਘ ਨੂੰ ਸਮਰਪਿਤ ਵਾਤਾਵਰਨ ਸੰਭਾਲ ਸ਼ਤਾਬਦੀ ਦੀ ਤਿਆਰੀ

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੇ ਭਗਤ ਪੂਰਨ ਵਲੋਂ ਦਿੱਤੇ ਹੋਕੇ ਨੂੰ ਮੁੱਖ ਰੱਖਦਿਆਂ 100 ਸਾਲਾ ਵਾਤਾਵਰਨ ਸੰਭਾਲ ਸ਼ਤਾਬਦੀ ਦੀ ਤਿਆਰੀ ਲਈ ਸਥਾਨਕ ਪਿੰਗਲਵਾੜਾ ਸ਼ਾਖਾ ਵਿੱਚ ਮੀਟਿੰਗ ਕੀਤੀ ਗਈ। ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਉਪ ਪ੍ਰਬੰਧਕ ਹਰਜੀਤ ਸਿੰਘ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ।
Advertisement

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੇ ਭਗਤ ਪੂਰਨ ਵਲੋਂ ਦਿੱਤੇ ਹੋਕੇ ਨੂੰ ਮੁੱਖ ਰੱਖਦਿਆਂ 100 ਸਾਲਾ ਵਾਤਾਵਰਨ ਸੰਭਾਲ ਸ਼ਤਾਬਦੀ ਦੀ ਤਿਆਰੀ ਲਈ ਸਥਾਨਕ ਪਿੰਗਲਵਾੜਾ ਸ਼ਾਖਾ ਵਿੱਚ ਮੀਟਿੰਗ ਕੀਤੀ ਗਈ। ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਉਪ ਪ੍ਰਬੰਧਕ ਹਰਜੀਤ ਸਿੰਘ ਅਰੋੜਾ, ਪ੍ਰਸ਼ਾਸ਼ਨਿਕ ਅਧਿਕਾਰੀ ਡਾ. ਉਪਾਸਨਾ ਅਤੇ ਗੁਰਪ੍ਰੀਤ ਕੌਰ ਅੰਮ੍ਰਿਤਸਰ ਦੀ ਦੇਖ ਰੇਖ ਹੇਠ ਹੋਈ ਮੀਟਿੰਗ ਵਿਚ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਸ਼ਾਮਲ ਹੋਏ। ਇਸ ਮੌਕੇ ਵਾਤਾਵਰਨ ਸੰਭਾਲ ਸ਼ਤਾਬਦੀ ਮੁਹਿੰਮ ਦਾ ਤਿਆਰ ਲੋਗੋ ਵੀ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਦਾ ਵਾਤਾਵਰਨ ਪ੍ਰਦੂਸ਼ਿਤ ਹੋਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਵੱਲੋਂ 1927 ਵਿੱਚ ਆਪਣੀਆਂ ਲਿਖਤਾਂ ਰਾਹੀਂ ਵਾਤਾਵਰਨ ਦੀ ਸੰਭਾਲ ਲਈ ਹੋਕਾ ਦਿੱਤਾ ਗਿਆ ਜਿਸ ਨੂੰ ਮੁੱਖ ਰੱਖਦਿਆਂ ਪਿੰਗਲਵਾੜਾ ਸੁਸਾਇਟੀ ਵੱਲੋਂ 100 ਸਾਲਾ ਵਾਤਾਵਰਨ ਸੰਭਾਲ ਸ਼ਤਾਬਦੀ (1927-2027) ਤਹਿਤ ਪ੍ਰਮੁੱਖ ਕਾਰਜਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ ਤਹਿਤ ਪਿੰਗਲਵਾੜਾ ਵੱਲੋਂ ਲਾਈਟ ਐਂਡ ਸਾਊਂਡ ਪ੍ਰੋਗਰਾਮ ਰਾਹੀਂ ਸ਼ਹਿਰਾਂ ਅਤੇ ਪਿੰਡਾਂ ਅਤੇ ਵਿਦਿਅਕ ਅਦਾਰਿਆਂ ਵਿਚ ਜਾਗਰੂਕਤਾ ਸਮਾਗਮ, ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਡੀਨ ਨਾਲ ਵਿਚਾਰ ਵਟਾਂਦਰਾ ਕਰਨਾ, ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਪੱਤਰ, ਰਾਜਪਾਲ ਨੂੰ ਵਾਤਾਵਰਨ ਯੂਨੀਵਰਸਿਟੀ ਸਥਾਪਤ ਕਰਨ ਅਤੇ 100 ਸਾਲਾ ਸ਼ਤਾਬਦੀ ’ਤੇ ਇੱਕ ਸੌ ਰੁਪਏ ਦਾ ਸਿੱਕਾ ਜਾਰੀ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਪਿੰਗਲਵਾੜਾ ਵੱਲੋਂ ਤਿਆਰ ਕੀਤੇ ਕੱਪੜੇ ਦੇ ਥੈਲੇ ਅਤੇ ਬੈਗ ਵੀ ਵੰਡੇ ਗਏ ਅਤੇ ਪਲਾਸਟਿਕ ਮੁਕਤ ਜੀਵਨ ਅਪਨਾਉਣ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਪ੍ਰਿੰਸੀਪਲ ਡਾ. ਇਕਬਾਲ ਸਿੰਘ ਸਕਰੌਦੀ ਦੇ ਮੰਚ ਸੰਚਾਲਨ ਦੌਰਾਨ ਸੁਰਿੰਦਰਪਾਲ ਸਿੰਘ ਸਿਦਕੀ, ਸਿੱਖਿਆ ਸਾਸ਼ਤਰੀ ਅਵਤਾਰ ਸਿੰਘ ਢੀਂਡਸਾ, ਸਮਾਜ ਸੇਵੀ ਡਾ. ਏ.ਐਸ ਮਾਨ, ਦਲਵਿੰਦਰ ਸਿੰਘ ਅੰਮ੍ਰਿਤਸਰ ਅਤੇ ਮੇਜਰ ਸਿੰਘ ਮਸਾਣੀ ਸਰਪੰਚ ਨੇ 29 ਮਾਰਚ ਨੂੰ ਸੰਗਰੂਰ ਸਾਖਾ ਦੇ ਮਨਾਏ ਜਾ ਰਹੇ ਸਥਾਪਨਾ ਦਿਵਸ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisement

Advertisement
Advertisement
×