DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਆਨੰਦਪੁਰ ਸਾਹਿਬ ’ਚ ਹੋਣ ਵਾਲੀ ਕਾਨਫਰੰਸ ਦੀ ਤਿਆਰੀ

ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿੰਨ ਮਾਰਚ ਨੂੰ ਕੀਤੀ ਜਾਣ ਵਾਲੀ ਕਾਨਫਰੰਸ ਦੀ ਤਿਆਰੀਆਂ ਲਈ ਅੱਜ ਇਥੇ ਜ਼ਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਦੌਰਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹੋਰ। -ਫੋਟੋ: ਭੰਗੂ
Advertisement

ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿੰਨ ਮਾਰਚ ਨੂੰ ਕੀਤੀ ਜਾਣ ਵਾਲੀ ਕਾਨਫਰੰਸ ਦੀ ਤਿਆਰੀਆਂ ਲਈ ਅੱਜ ਇਥੇ ਜ਼ਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਦੌਰਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਆਗੂਆਂ ਨੇ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਭੁਪਿੰਦਰ ਸ਼ੇਖੂਪੁਰ, ਕਰਨ ਸਿੰਘ ਈ ਟੀ ਓ ਸਣੇ ਕਈ ਹੋਰ ਆਗੂਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਗੂਆਂਨੇ ਕਿਹਾ ਕਿ ਬੇਅਦਬੀਆਂ ਕਰਨ ਅਤੇ ਕਰਵਾਉਣ ਵਾਲੀਆਂ ਵਿਰੋਧੀ ਸ਼ਕਤੀਆਂ ਸਣੇ ਪੰਥਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਵਾਲੀਆਂ ਤਾਕਤਾਂ ਨੂੰ ਲਾਂਭੇ ਕਰਨ ਲਈ ਸਮੁੱਚੀ ਪੰਥਕ ਸ਼ਕਤੀ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਰਵਿੰਦਰ ਸ਼ਾਹਪੁਰ, ਕਪੂਰ ਚੰਦ ਬਾਂਸਲ, ਅਬਰਿੰਦਰ ਕੰਗ, ਜਗਦੀਪ ਗਲਬੱਟੀ ਨੇ ਸ਼ਿਰਕਤ ਕੀਤੀ ਅਤੇ ਅਗਾਮੀ ਕਾਨਫਰੰਸ ਦੀ ਰੂਪ-ਰੇਖਾ ਉਲੀਕੀ।

ਹਰਿੰਦਰਪਾਲ ਚੰਦੂਮਾਜਰਾ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹੇੇ ਦੇ ਸਮੁੱਚੇ ਸਰਕਲ ਪ੍ਰਧਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਸੰਗਤ ਅਤੇ ਵਰਕਰਾਂ ਨੂੰ ਕਾਨਫਰੰਸ ਵਿੱਚ ਲਿਆਂਦਾ ਜਾ ਸਕੇ। ਮੀਟਿੰਗ ਵਿੱਚ ਨਛੱਤਰ ਫੌਜੀ, ਗੁਰਨੈਬ ਭਾਨਰਾ, ਜਸਬੀਰ ਨਲੀਨਾ, ਅਨਿਲ ਗੁਪਤਾ, ਗੁਰਮੀਤ ਕੋਟ, ਗੁਰਜੀਤ ਉੱਪਲੀ, ਨਿਸ਼ਾਨ ਸਿੰਘ, ਸਾਹਿਬ ਸਿੰਘ, ਗੁਰਦੀਪ ਝੰਡੀ ਨੇ ਵੀ ਸ਼ਿਰਕਤ ਕੀਤੀ।

Advertisement

Advertisement
Advertisement
×