DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ

ਕਿਸਾਨ ਮਜ਼ਦੂਰ ਮੋਰਚੇ ਵੱਲੋਂ 5 ਫਰਵਰੀ ਨੂੰ ਪੰਜਾਬ ਵਿਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਕਿਸਾਨ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ। ਇਹ ਐਲਾਨ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਹੋਰ।
Advertisement

ਕਿਸਾਨ ਮਜ਼ਦੂਰ ਮੋਰਚੇ ਵੱਲੋਂ 5 ਫਰਵਰੀ ਨੂੰ ਪੰਜਾਬ ਵਿਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਕਿਸਾਨ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਅੱਜ ਪਿੰਡ ਕਿਲ੍ਹਾ ਭਰੀਆਂ ਵਿੱਚ ਜ਼ਿਲਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ।

ਯੂਨੀਅਨ ਦੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਕਾਨੂੰਨ ਧੜਾਧੜ ਲੋਕਾਂ ’ਤੇ ਦਿਨੋ ਦਿਨ ਨਵੇਂ ਹਮਲੇ ਦੇ ਰੂਪ ਵਿੱਚ ਥੋਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਟਵੀਟ ਕਰਕੇ ਬਿਜਲੀ ਬਿੱਲ ਦਾ ਵਿਰੋਧ ਕਰ ਰਹੇ ਹਨ ਜਦੋਂਕਿ ਬਿਜਲੀ ਬਿੱਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਸੱਦ ਕੇ ਮੁੱਢੋਂ ਰੱਦ ਕੀਤਾ ਜਾਣਾ ਚਾਹੀਦਾ ਸੀ।

Advertisement

ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ 5 ਫਰਵਰੀ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਿਰਾਓ ਕੀਤੇ ਜਾਣਗੇ ਅਤੇ ਇਸ ਲੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪੁਲੀਸ ਰਾਜ ਸਥਾਪਿਤ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ’ਤੇ ਜਬਰ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਮੀਟਿੰਗ ਵਿੱਚ ਜ਼ਿਲ੍ਹਾ ਆਗੂ ਜਸਵੀਰ ਮੈਦੇਵਾਸ, ਹੈਪੀ ਨਮੋਲ, ਹਰਦੇਵ ਕੁਲਾਰ,ਅਮਰ ਲੌਂਗੋਵਾਲ, ਰਾਜਪਾਲ ਮੰਗਵਾਲ, ਸੁਖਵਿੰਦਰ ਪੇਧਨੀ, ਔਰਤ ਆਗੂ ਕਰਮਜੀਤ ਕੌਰ ਹਾਜ਼ਰ ਸਨ।

Advertisement

Advertisement
×