ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਈਟ ਐਂਡ ਸਾਊਂਡ ਸ਼ੋਅ ਲਈ ਤਿਆਰੀਆਂ ਜ਼ੋਰਾਂ ’ਤੇ

ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 4 ਨਵੰਬਰ ਨੂੰ ਪੋਲੋ ਗਰਾਊਂਡ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਨਮਜੀਤ...
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 4 ਨਵੰਬਰ ਨੂੰ ਪੋਲੋ ਗਰਾਊਂਡ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਨਮਜੀਤ ਸਿੰਘ ਮਾਨ ਨੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੌਰਾਨ ਹਜ਼ਾਰਾਂ ਸ਼ਰਧਾਲੂ ਪੁੱਜਣਗੇ। ਏਡੀਸੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਸ਼ੋਅ ਦੇਖਣ ਲਈ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ। ਇਸ ਮੌਕੇ ਐੱਸ ਪੀ ਪਲਵਿੰਦਰ ਚੀਮਾ ਤੇ ਐੱਚ ਐੱਸ ਮਾਨ, ਐੱਸ ਡੀ ਐੱਮ ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

 

Advertisement

Advertisement
Show comments