DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੈੱਸ ਕਲੱਬ ਰਾਜਪੁਰਾ ਨੇ ਖੂਨਦਾਨ ਕੈਂਪ ਲਾਇਆ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 2 ਫਰਵਰੀ ਇੱਥੇ ਰੋਟਰੀ ਭਵਨ ਵਿੱਚ ਰਾਜਪੁਰਾ ਪ੍ਰੈੱਸ ਕਲੱਬ ਰਾਜਪੁਰਾ ਵੱਲੋਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮਿੱਠਾ ਅਤੇ ਚੇਅਰਮੈਨ ਡਾ. ਗੁਰਵਿੰਦਰ ਅਮਨ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ’ਚ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਤੋਂ...
  • fb
  • twitter
  • whatsapp
  • whatsapp
featured-img featured-img
ਖ਼ੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਮੁੱਖ ਮਹਿਮਾਨ।
Advertisement

ਨਿੱਜੀ ਪੱਤਰ ਪ੍ਰੇਰਕ

ਰਾਜਪੁਰਾ, 2 ਫਰਵਰੀ

Advertisement

ਇੱਥੇ ਰੋਟਰੀ ਭਵਨ ਵਿੱਚ ਰਾਜਪੁਰਾ ਪ੍ਰੈੱਸ ਕਲੱਬ ਰਾਜਪੁਰਾ ਵੱਲੋਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮਿੱਠਾ ਅਤੇ ਚੇਅਰਮੈਨ ਡਾ. ਗੁਰਵਿੰਦਰ ਅਮਨ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ’ਚ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਤੋਂ ਡਾ. ਰਵਨੀਤ ਕੌਰ ਦੀ ਅਗਵਾਈ ਹੇਠ ਆਈ ਡਾਕਟਰਾਂ ਦੀ ਟੀਮ ਨੇ ਬਲੱਡ ਹੈਲਪ ਲਾਈਨ ਫਾਊਂਡੇਸ਼ਨ ਰਾਜਪੁਰਾ ਦੇ ਪ੍ਰਧਾਨ ਸੁਰੇਸ਼ ਅਣਖੀ, ਕ੍ਰਾਂਤੀਵੀਰ ਯੂਥ ਕਲੱਬ ਪੜ੍ਹਾਓ, ਨਿਸ਼ਕਾਮ ਸੇਵਾ ਸੁਸਾਇਟੀ ਦੇ ਪ੍ਰਧਾਨ ਬੀਬੀ ਸੁਸ਼ਮਾ ਅਰੋੜਾ ਅਤੇ ਨਿਰੰਕਾਰੀ ਸੇਵਾ ਦਲ ਦੇ ਸਹਿਯੋਗ ਨਾਲ 80 ਯੂਨਿਟ ਖ਼ੂਨ ਇਕੱਤਰ ਕੀਤਾ। ਇਸ ਮੌਕੇ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਪ੍ਰਵੀਨ ਛਾਬੜਾ, ਆਮ ਆਦਮੀ ਪਾਰਟੀ ਟ੍ਰੇਡ ਵਿੰਗ ਦੇ ਸਕੱਤਰ ਦੀਪਕ ਸੂਦ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜਿੰਦਰ ਰਾਜਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰਵੀਨ ਛਾਬੜਾ, ਨਗਰ ਕੌਂਸਲ ਦੇ ਮੌਜੂਦਾ ਵਾਈਸ ਪ੍ਰਧਾਨ ਰਾਜੇਸ਼ ਕੁਮਾਰ ਇੰਸਾ, ਸ੍ਰੀ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੁਸਾਇਟੀ ਦੇ ਚੇਅਰਮੈਨ ਕਰਨੈਲ ਸਿੰਘ ਗ਼ਰੀਬ ਤੇ ਰਵਿੰਦਰ ਲਾਲੀ ਯੂਐੱਸਏ ਆਦਿ ਨੇ ਖ਼ੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਪ੍ਰਬੰਧਕਾਂ ਵੱਲੋਂ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisement
×