ਪ੍ਰਿਥੀਪਾਲ ਧਾਂਦੀਆਂ ਆੜ੍ਹਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵੱਲੋਂ ਆੜ੍ਹਤੀ ਐਸੋਸੀਏਸ਼ਨ ਭੁਨਰਹੇੜੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਧਾਂਦੀਆਂ ਨੂੰ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਉਨ੍ਹਾਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿਦਰ ਸਿੰਘ ਰਾਣਾ ਅਤੇ...
Advertisement
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵੱਲੋਂ ਆੜ੍ਹਤੀ ਐਸੋਸੀਏਸ਼ਨ ਭੁਨਰਹੇੜੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਧਾਂਦੀਆਂ ਨੂੰ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਉਨ੍ਹਾਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿਦਰ ਸਿੰਘ ਰਾਣਾ ਅਤੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆੜ੍ਹਤੀ ਐਸੋਸੀਏਸ਼ਨ ਭੁਨਰਹੇੜੀ ਦੇ ਪ੍ਰਧਾਨ ਵਜੋਂ ਆੜ੍ਹਤੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਹਨ ਅਤੇ ਹੁਣ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸਤਵਿੰਦਰ ਸਿੰਘ ਸੈਣੀ, ਦਵਿੰਦਰ ਸਿੰਘ ਬੈਦਵਾਨ ਜ਼ਿਲ੍ਹਾ ਪ੍ਰਧਾਨ, ਚੇਅਰਮੈਨ ਪਵਨ ਕੁਮਾਰ ਸਿੰਗਲਾ, ਦਰਸ਼ਨ ਸਿੰਘ, ਗੁਰਮੇਜ਼ ਸਿੰਘ ਭੁਨਰਹੇੜੀ, ਕੁਲਦੀਪ ਸਿੰਘ ਕੰਬੋਜ, ਜੀਤ ਸਿੰਘ ਮੀਰਾਂਪੁਰ, ਗੁਰਮੇਲ ਸਿੰਘ ਫਰੀਦਪੁਰ, ਕਰਮਜੀਤ ਕਰਮਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਬਲਬੇੜ੍ਹਾ, ਗੁਰਮੇਲ ਸਿੰਘ, ਨਿਰਮਲ ਸਿੰਘ ਸਰੁਸਤੀਗੜ੍ਹ ਨੇ ਪ੍ਰਿਥੀਪਾਲ ਸਿੰਘ ਧਾਂਦੀਆਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦਾ ਧੰਨਵਾਦ ਕੀਤਾ।
Advertisement
Advertisement