ਪਾਤੜਾਂ ਦੀ ਜੱਜ ਬਣੀ ਪ੍ਰਿਅੰਸ਼ੀ ਦਾ ਸਨਮਾਨ
ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਪਾਤੜਾਂ ਸ਼ਹਿਰ ਦੀ ਪ੍ਰਿਅੰਸ਼ੀ ਬਾਂਸਲ ਦਾ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵਲੋਂ ਉਨ੍ਹਾਂ ਦੇ ਘਰ ਜਾ ਕੇ ਸਨਮਾਨ ਕੀਤਾ ਗਿਆ।
ਸਨਮਾਨ ਕਰਨ ਉਪਰੰਤ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਸ਼ਹਿਰ ਪਾਤੜਾਂ ਦੀ ਬੇਟੀ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨਵ ਨਿਯੁਕਤ ਜੱਜ ਦੀ ਮਾਤਾ ਸਰੋਜ ਬਾਂਸਲ, ਪਿਤਾ ਸਰਜੀਵਨ ਕੁਮਾਰ ਬਾਂਸਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਪਟਵਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਪ੍ਰਿਅੰਸ਼ੀ ਬਾਂਸਲ ਤੋਂ ਸੇਧ ਲੈਣ ਦੀ ਲੋੜ ਹੈ ਕਿਉਂਕਿ ਚੰਗੀ ਵਿੱਦਿਆ ਨਾਲ ਹੀ ਦੇਸ਼ ਦਾ ਭਵਿੱਖ ਸੁਨਹਿਰੀ ਹੋ ਸਕਦਾ ਹੈ। ਚੇਅਰਮੈਨ ਬਰਾੜ ਨੇ ਡੀਏਵੀ ਸਕੂਲ ਸਮਾਣਾ ਅਤੇ ਬੁੱਢਾ ਦਲ ਪਬਲਿਕ ਸਕੂਲ ਸਮਾਣਾ ਦੇ ਅਧਿਆਪਕਾਂ ਨੂੰ ਵੀ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ 'ਆਪ' ਆਗੂ ਡਾ. ਡੀਡੀ ਸਿੰਗਲਾ, ਪ੍ਰਧਾਨ ਪ੍ਰੀਤ ਗਿੱਲ, ਸਾਬਕਾ ਸਰਪੰਚ ਬਲਜੀਤ ਸਿੰਘ ਮੌਲਵੀਵਾਲਾ, ਸਹਿਲ ਬਾਂਸਲ ਆਦਿ ਮੌਜੂਦ ਸਨ।