Progressive Farmer: ਅਗਾਂਹਵਧੂ ਕਿਸਾਨ ਰਾਣੂ ਦਾ ਸਨਮਾਨ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (ਮਲੋਟ) ਵਿੱਚ ਰਾਜ ਪੱਧਰੀ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦਾ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।...
Advertisement
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (ਮਲੋਟ) ਵਿੱਚ ਰਾਜ ਪੱਧਰੀ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦਾ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਸਾਨ ਹੁਸ਼ਿਆਰ ਸਿੰਘ ਰਾਣੂ ਨੂੰ ਆਧੁਨਿਕ ਅਤੇ ਟਿਕਾਊ ਖੇਤੀ, ਫ਼ਸਲੀ ਵਿਭਿੰਨਤਾ ਅਤੇ ਪਰਾਲੀ ਪ੍ਰਬੰਧਨ ਦੇ ਖੇਤਰ ਵਿਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਲਈ ਯਾਦਗਾਰੀ ਚਿੰਨ੍ਹ ਤੋਂ ਇਲਾਵਾ ਪੰਜਾਬ ਖੇਤੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਿਊ.-887 ਦੀ ਬੀਜ ਕਿੱਟ ਦੇ ਕੇ ਸਨਮਾਨ ਕੀਤਾ ਗਿਆ । ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੁਸ਼ਿਆਰ ਸਿੰਘ ਰਾਣੂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।
Advertisement
Advertisement
×

