ਪੂਟਾ ਚੋਣਾਂ

ਪ੍ਰੋਗਰੈਸਿਵ ਟੀਚਰਜ਼ ਅਲਾਇੰਸ ਵੱਲੋਂ ਘਰੋ-ਘਰੀ ਜਾ ਕੇ ਚੋਣ ਪ੍ਰਚਾਰ ਸ਼ੁਰੂ

ਪ੍ਰੋਗਰੈਸਿਵ ਟੀਚਰਜ਼ ਅਲਾਇੰਸ ਵੱਲੋਂ ਘਰੋ-ਘਰੀ ਜਾ ਕੇ ਚੋਣ ਪ੍ਰਚਾਰ ਸ਼ੁਰੂ

ਪੀਟੀਏ ਦੇ ਉਮੀਦਵਾਰ ਆਪਣੇ ਸਮਰਥਕਾਂ ਸਮੇਤ ਵੋਟਰਾਂ ਦੇ ਘਰੋ-ਘਰੀ ਜਾ ਕੇ ਪ੍ਰਚਾਰ ਕਰਦੇ ਹੋਏ। -ਫੋਟੋ: ਰਾਜੇਸ਼ ,ਸੱਚਰ

ਰਵੇਲ ਸਿੰਘ ਭਿੰਡਰ

ਪਟਿਆਲਾ, 27 ਸਤੰਬਰ

ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) 2020-21 ਦੀਆਂ ਚੋਣਾਂ ਵਾਸਤੇ ਪ੍ਰੋਗਰੈਸਿਵ ਟੀਚਰਜ਼ ਅਲਾਇੰਸ (ਪੀਟੀਏ) ਵੱਲੋਂ ਅੱਜ ਅਰਬਨ ਅਸਟੇਟ ਅਤੇ ਚਿਨਾਰ ਬਾਗ ਵਿੱਚ ਰਹਿੰਦੇ ਅਧਿਆਪਕਾਂ ਦੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਅਧਿਆਪਕ ਵੋਟਰਾਂ ਨਾਲ ਪੂਟਾ (2020-21) ਲਈ ਆਪਣਾ ਚੋਣ ਮਨੋਰਥ ਪੱਤਰ ਸਾਂਝਾ ਕੀਤਾ।

ਪੀਟੀਏ ਦੇ ਪ੍ਰਧਾਨ ਪਦ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਦਿਉਲ, ਮੀਤ-ਪ੍ਰਧਾਨ ਪਦ ਲਈ ਡਾ. ਮਨਿੰਦਰ ਸਿੰਘ, ਸਕੱਤਰ ਦੇ ਪਦ ਲਈ ਉਮੀਦਵਾਰ ਡਾ. ਅਵਨੀਤ ਪਾਲ ਸਿੰਘ, ਸੰਯੁਕਤ ਸਕੱਤਰ-ਕਮ-ਖਜ਼ਾਨਚੀ ਲਈ ਉਮੀਦਵਾਰ ਡਾ. ਬਲਰਾਜ ਸਿੰਘ, ਕਾਰਜਕਾਰਨੀ ਮੈਂਬਰ ਲਈ ਉਮੀਦਵਾਰ ਡਾ. ਪਰਮਵੀਰ ਸਿੰਘ, ਡਾ. ਖੁਸ਼ਦੀਪ ਗੋਇਲ, ਡਾ. ਰਜਿੰਦਰ ਸਿੰਘ, ਡਾ. ਪਰਨੀਤ ਕੌਰ ਢਿੱਲੋਂ ਅਤੇ ਡਾ. ਅਸ਼ੋਕ ਕੁਮਾਰ ਬਠਲਾ ਦੀ ਟੀਮ ਨੇ ਗਰੁੱਪ ਕਨਵੀਨਰਾਂ ਦੇ ਨਾਲ ਅਧਿਆਪਕ ਵੋਟਰਾਂ ਨੂੰ ਮਿਲੇ ਅਤੇ ਮਨੋਰਥ ਪੱਤਰ ਰਾਹੀਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਜਾਣਕਾਰੀ ਦਿੱਤੀ।

ਅਲਾਇੰਸ ਦੇ ਕਨਵੀਨਰ ਡਾ. ਭੁਪਿੰਦਰ ਸਿੰਘ ਵਿਰਕ ਨੇ ਆਖਿਆ ਕਿ ਪੀਟੀਏ ਦੀ ਪੂਟਾ ਚੋਣਾਂ ਵਿਚਲੀ ਟੀਮ ਨੂੰ ਬੜਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕੋਵਿਡ-19 ਦੇ ਮੱਦੇਨਜ਼ਰ ਪੂਟਾ ਚੋਣਾਂ ਦੇ ਰਿਟਰਨਿੰਗ ਅਫ਼ਸਰ (ਰਜਿਸਟਰਾਰ, ਪੰਜਾਬੀ ਯੂਨੀਵਰਸਿਟੀ) ਨੂੰ ਪੱਤਰ ਲਿਖ ਕੇ ਇਹ ਮੰਗ ਵੀ ਕੀਤੀ ਕਿ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ, ਬਠਿੰਡਾ ਵਿੱਚ ਇੱਕ ਪੋਲਿੰਗ ਬੂਥ ਸਥਾਪਤ ਕੀਤਾ ਜਾਵੇ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਰੀਜ਼ਨਲ ਸੈਂਟਰ (ਬਠਿੰਡਾ), ਗੁਰੂ ਕਾਸ਼ੀ ਕੈਂਪਸ (ਤਲਵੰਡੀ ਸਾਬੋ) ਅਤੇ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ (ਰਾਮਪੁਰਾ ਫੂਲ) ਦੇ ਅਧਿਆਪਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਹ ਸੁਝਾਅ ਵੀ ਦਿੱਤਾ ਗਿਆ ਕਿ ਸੈਨੇਟਾਈਜੇਸ਼ਨ ਵਿਵਸਥਾ ਦੇ ਨਾਲ-ਨਾਲ ਅਧਿਆਪਕਾਂ ਨੂੰ ਵੋਟ ਪਾਉਣ ਲਈ ਆਪਣੇ ਪੈੱਨ ਵਰਤਣ ਦੀ ਵੀ ਪ੍ਰਵਾਨਗੀ ਦਿੱਤੀ ਜਾਵੇ। ਚੋਣ ਪ੍ਰਚਾਰ ਦੀ ਮੁਹਿੰਮ ’ਚ ਟਫ ਵੱਲੋਂ ਚੋਣ ਪਿੜ ਭਖਾਇਆ ਜਾ ਰਿਹਾ ਹੈ। ਟਫ ਦੀਆਂ ਟੀਮਾਂ ਵੀ ਅੱਜ ਘਰੋਂ-ਘਰੀਂ ਜਾ ਕੇ ਵੋਟਰਾਂ ਨੂੰ ਲਾਮਬੰਦ ਕਰਦੀਆਂ ਰਹੀਆਂ। ਟਫ ਦੇ ਕਨਵੀਨਰ ਡਾ ਕੇਸਰ ਸਿੰਘ ਭੰਗੂ ਨੇ ਦੱਸਿਆ ਕਿ ਉਹਨਾਂ ਦੀ ਚੋਣ ਟੀਮ ਨੂੰ ਵੋਟਰਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All