ਕਿਊ-ਆਰ ਕੋਡ ਨਾਲ ਭਰਿਆ ਜਾ ਸਕੇਗਾ ਪ੍ਰਾਪਰਟੀ ਟੈਕਸ
ਨਗਰ ਨਿਗਮ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਅਦਾਇਗੀ ਪ੍ਰਣਾਲੀ ਨੂੰ ਸੁਖਾਲੀ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ। ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਦੱਸਿਆ ਗਿਆ ਕਿ ਹੁਣ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ...
Advertisement
ਨਗਰ ਨਿਗਮ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਅਦਾਇਗੀ ਪ੍ਰਣਾਲੀ ਨੂੰ ਸੁਖਾਲੀ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ। ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਦੱਸਿਆ ਗਿਆ ਕਿ ਹੁਣ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਲੋਕ ਕਿਸੇ ਵੀ ਕਿਸਮ ਦੀ ਭੁਗਤਾਣ ਵਿਧੀ ਦੀ ਚੋਣ ਕਰ ਸਕਦੇ ਹਨ, ਜਿਸ ਨਾਲ ਲੋਕ ਦਫ਼ਤਰ ਪਾਉਣ ਦੀ ਬਜਾਏ ਘਰ ਬੈਠ ਕੇ ਮੋਬਾਈਲ ਜਾਂ ਕੰਪਿਊਟਰ ’ਤੇ ਐੱਮ ਸੇਵਾ ਰਾਹੀਂ ਆਨਲਾਈਨ ਭਰ ਸਕਣਗੇ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਸ਼ਾਖਾ ਵਿੱਚ ਕੈਸ਼, ਚੈੱਕ, ਡੈਬਿਟ ਕ੍ਰੈਡਿਟ ਕਾਰਡ ਤੋਂ ਇਲਾਵਾ ਕਿਊ-ਆਰ ਕੋਡ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਉਪਲਬਧ ਕਰਵਾ ਦਿੱਤੀ ਗਈ ਹੈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਿਗਮ ਸ਼ਹਿਰ ਵਾਸੀਆਂ ਨੂੰ ਸੁਵਿਧਾਜਨਕ ਸੇਵਾਵਾਂ ਦੇਣ ਲਈ ਵਚਨਬੱਧ ਹੈ।
Advertisement
Advertisement
×

