ਸੁਖਬੀਰ ਬਾਦਲ ਦੀ ਅਗਵਾਈ ਹੇਠ ਘੱਗਰ ਸਰਾਏ ’ਚ ਸ਼ਰਾਬ ਮਾਫੀਆ ਖ਼ਿਲਾਫ਼ ਧਰਨਾ

ਸੁਖਬੀਰ ਬਾਦਲ ਦੀ ਅਗਵਾਈ ਹੇਠ ਘੱਗਰ ਸਰਾਏ ’ਚ ਸ਼ਰਾਬ ਮਾਫੀਆ ਖ਼ਿਲਾਫ਼ ਧਰਨਾ

ਬਹਾਦਰ ਸਿੰਘ ਮਰਦਾਂਪੁਰ

ਰਾਜਪੁਰਾ, 13 ਅਗਸਤ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜਪੁਰਾ ਨੇੜਲੇ ਪਿੰਡ ਘੱਗਰ ਸਰਾਏ ਵਿੱਚ ਸ਼ਰਾਬ ਮਾਫੀਆ ਖ਼ਿਲਾਫ਼ ਧਰਨਾ ਦਿੱਤਾ, ਜਿਸ ਦੌਰਾਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇ ਸਰਕਾਰ ਨੇ ਮਾਫੀਆਮ ਨੂੰ ਠੱਲ੍ਹ ਨਾ ਪਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਘਨੌਰ ਹਲਕੇ ਦੀ ਸਾਬਕਾ ਵਿਧਾਇਕਾ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਕਈ ਹੋਰਾਂ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All