ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮੁਜ਼ਾਹਰਾ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਇੱਥੋਂ ਨੇੜਲੇ ਪਿੰਡ ਮੰਡੌਰ ਵਿੱਚ ਭਾਜਪਾ ਆਗੂ ਆਗੂ ਗੁਰਤੇਜ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ ਗਿਆ। ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਪਿੰਡ ਮੰਡੌਰ ਵਿੱਚ ਰਾਖਵੇਂ ਕੋਟੇ ਦੀ ਜ਼ਮੀਨ ਨੂੰ ਗੈਰ-ਕਾਨੂੰਨੀ ਢੰਗ ਨਾਲ ਹਥਿਆਉਣ ਅਤੇ...
ਭਾਜਪਾ ਆਗੂ ਦਾ ਪੁਤਲਾ ਫੂਕਦੇ ਹੋਏ ਸੰਘਰਸ਼ ਕਮੇਟੀ ਦੇ ਕਾਰਕੁਨ। -ਫੋਟੋ: ਅਕੀਦਾ
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਇੱਥੋਂ ਨੇੜਲੇ ਪਿੰਡ ਮੰਡੌਰ ਵਿੱਚ ਭਾਜਪਾ ਆਗੂ ਆਗੂ ਗੁਰਤੇਜ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ ਗਿਆ। ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਪਿੰਡ ਮੰਡੌਰ ਵਿੱਚ ਰਾਖਵੇਂ ਕੋਟੇ ਦੀ ਜ਼ਮੀਨ ਨੂੰ ਗੈਰ-ਕਾਨੂੰਨੀ ਢੰਗ ਨਾਲ ਹਥਿਆਉਣ ਅਤੇ ਦਲਿਤ ਮਜ਼ਦੂਰਾਂ ਦੇ ਹੱਕਾਂ ਨੂੰ ਕੁਚਲਣ ਦੀਆਂ ਸਾਜ਼ਿਸ਼ਾਂ ਲਗਾਤਾਰ ਜਾਰੀ ਹਨ। ਕਮੇਟੀ ਦੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਅਤੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਪਿੰਡ ਮੰਡੌਰ ਦੇ ਧਨਾਢਾਂ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਦਲਿਤਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਈ ਸਾਲਾਂ ਤੋਂ ਪਿੰਡ ਮੰਡੌਰ ਦੇ ਦਲਿਤ ਮਜ਼ਦੂਰ ਰਿਜ਼ਰਵ ਕੋਟੇ ਦੀ ਜ਼ਮੀਨ ਹਾਸਲ ਕਰਨ ਲਈ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਦੀ ਸ਼ਹਿ ਨਾਲ ਇਸ ਸਾਲ ਗ਼ਲਤ ਬੋਲੀ ਰਾਹੀਂ ਇਸ ਜ਼ਮੀਨ ਨੂੰ ਦਲਿਤਾਂ ਦੀ ਪਹੁੰਚ ਤੋਂ ਬਾਹਰ ਕਰਨ ਦੀ ਸਾਜ਼ਿਸ਼ ਰਚੀ ਗਈ। ਪ੍ਰਸ਼ਾਸਨ ਦੀ ਜਾਂਚ ਵਿੱਚ ਸਾਬਤ ਹੋਇਆ ਹੈ ਕਿ ਪਿੰਡ ਦੇ ਧਨਾਢ ਚੌਧਰੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ਹਥਿਆਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਬੋਲੀ ਰੱਦ ਕਰਕੇ ਜ਼ਮੀਨ ਦਲਿਤਾਂ ਨੂੰ ਸੌਂਪਣ ਦੀ ਬਜਾਏ ਮਜ਼ਦੂਰਾਂ ’ਤੇ ਦਬਾਅ ਬਣਾਉਣ ਦੀ ਨੀਤੀ ਅਪਣਾਈ। ਇਸ ਦੌਰਾਨ ਉਨ੍ਹਾਂ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ’ਤੇ ਧਨਾਢ ਚੌਧਰੀਆਂ ਦੇ ਪੱਖ ਵਿੱਚ ਆ ਨਿੱਤਰਨ ਦੇ ਵੀ ਦੋਸ਼ ਲਾਏ। ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਮੰਡੌਰ ਵਿੱਚ ਰਿਜ਼ਰਵ ਜ਼ਮੀਨ ਦੀ ਕੀਤੀ ਗ਼ਲਤ ਬੋਲੀ ਰੱਦ ਕਰਕੇ ਜ਼ਮੀਨ ਮਜ਼ਦੂਰਾਂ ਸਾਂਝੀ ਖੇਤੀ ਲਈ ਦਿੱਤੀ ਜਾਵੇ। ਇਸ ਦੌਰਾਨ ਭਾਜਪਾ ਆਗੂ ਗੁਰਤੇਜ ਸਿੰਘ ‌ਢਿੱਲੋਂ ਨੇ ਸਾਰੇ ਦੋਸ਼ ਨਕਾਰੇ ਦਿੱਤੇ ਹਨ।

Advertisement
Advertisement