ਜੰਗਲਾਤ ਦੇ ਨਾਨ-ਗਜ਼ਟਿਡ ਅਫ਼ਸਰਾਂ ਵੱਲੋਂ ਧਰਨਾ

ਜੰਗਲਾਤ ਦੇ ਨਾਨ-ਗਜ਼ਟਿਡ ਅਫ਼ਸਰਾਂ ਵੱਲੋਂ ਧਰਨਾ

ਧਰਨਾ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਨਾਨ-ਗਜ਼ਟਿਡ ਅਧਿਕਾਰੀ।- ਫ਼ੋਟੋ: ਅਕੀਦਾ

ਪੱਤਰ ਪ੍ਰੇਰਕ

ਪਟਿਆਲਾ, 3 ਦਸੰਬਰ

ਵਣ ਮੰਡਲ ਅਫ਼ਸਰ ਪਟਿਆਲਾ ਦੇ ਦਫ਼ਤਰ ਦੇ ਬਾਹਰ ਪੰਜਾਬ ਨਾਨ ਗਜ਼ਟਿਡ ਫਾਰੈਸਟ ਆਫ਼ੀਸਰਜ਼ ਯੂਨੀਅਨ ਨੇ ਪ੍ਰਦਰਸ਼ਨ ਕੀਤੇ ਤੇ ਧਰਨਾ ਦਿੱਤਾ। ਇਹ ਧਰਨਾ ਵਿਭਾਗੀ ਅਧਿਕਾਰੀਆਂ ਦੀ ਆਪਸੀ ਰੰਜਸ਼ ਕਾਰਨ ਹੇਠਲੇ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ, ਬੇਲੋੜੀਆਂ ਚੈਕਿੰਗ ਨੂੰ ਰੋਕਣ ਅਤੇ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਦਿੱਤਾ ਗਿਆ। ਇਸ ਮੌਕੇ ਮੁੱਖ ਦਫ਼ਤਰ ਤੋਂ ਆਈ ਮਨੀਟਰਿੰਗ ਤੇ ਚੈਕਿੰਗ ਟੀਮ ਨੂੰ ਸਾਥੀਆਂ ਦੇ ਰੋਸ ਪ੍ਰਦਰਸ਼ਨ ਕਰਕੇ ਬੇਰੰਗ ਵਾਪਸ ਮੁੜਨਾ ਪਿਆ, ਇਸ ਮੌਕੇ ਜਥੇਬੰਦੀ ਵੱਲੋਂ ਕਿਹਾ ਗਿਆ ਕਿ ਜੇ ਭਵਿੱਖ ਵਿੱਚ ਅਜਿਹੀਆਂ ਚੈਕਿੰਗ ਅਤੇ ਮੁਲਾਜ਼ਮਾਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਜਥੇਬੰਦੀ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਇਸ ਮੌਕੇ ਸੂਬਾ ਕਮੇਟੀ ਵੱਲੋਂ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 10 ਦਸੰਬਰ ਨੂੰ ਪ੍ਰਧਾਨ ਮੁੱਖ ਵਣ ਪਾਲ ਪੰਜਾਬ, ਵਣ ਕੰਪਲੈਕਸ, ਸੈਕਟਰ-68, ਮੁਹਾਲੀ ’ਚ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ’ਚ ਸਮੁੱਚੇ ਪੰਜਾਬ ਤੋਂ ਵੱਖ-ਵੱਖ ਮੰਡਲਾਂ ਦੇ ਵੱਡੀ ਗਿਣਤੀ ’ਚ ਸਾਥੀ ਇਸ ਧਰਨੇ ਵਿੱਚ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਭਰਾਤਰੀ ਜਥੇਬੰਦੀਆਂ ਵੀ ਇਸ ਧਰਨੇ ਵਿੱਚ ਆਪਣੀ ਹਾਜ਼ਰੀ ਭਰਨਗੀਆਂ ਤੇ ਇਸ ਧਰਨੇ ਦੌਰਾਨ ਕਿਸੇ ਵੀ ਕਿਸਮ ਦੇ ਨੁਕਸਾਨ ਦੀ ਜ਼ਿੰਮੇਵਾਰੀ ਨਿਰੋਲ ਰੂਪ ਵਿੱਚ ਪ੍ਰਧਾਨ ਮੁੱਖ ਵਣ ਪਾਲ ਪੰਜਾਬ, ਵਣ ਵਿਭਾਗ ਤੇ ਪੰਜਾਬ ਸਰਕਾਰ ਦੀ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All