ਪੀ ਐੱਸ ਯੂ ਵੱਲੋਂ ਰੋਸ ਮੁਜ਼ਾਹਰਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਬਹਾਲੀ ਤੇ ਪੰਜਾਬ ਦੀ ਦਾਅਵੇਦਾਰੀ ਲਈ ਜਾਰੀ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਸੰਜੂ ਕੁਮਾਰ, ਦਿਲਪ੍ਰੀਤ ਕੌਰ, ਹਰਪ੍ਰੀਤ ਸਿੰਘ, ਗੁਰਵਿੰਦਰ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਬਹਾਲੀ ਤੇ ਪੰਜਾਬ ਦੀ ਦਾਅਵੇਦਾਰੀ ਲਈ ਜਾਰੀ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਸੰਜੂ ਕੁਮਾਰ, ਦਿਲਪ੍ਰੀਤ ਕੌਰ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਨੇਹਾ, ਮੌਸਮ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਤੋਂ ਪੰਜਾਬ ਅਤੇ ਪੰਜਾਬੀਆਂ ਨਾਲ ਵਧੀਕੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਪੀ ਐੱਸ ਯੂ ਲਲਕਾਰ ਦੇ ਆਗੂਆਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਇਸੇ ਦਿਸ਼ਾ ਵਿੱਚ ਕਦਮ ਹੈ, ਜਿਸ ਨਾਲ ਇਜਾਰੇਦਾਰ ਸਰਮਾਏਦਾਰਾਂ ਦੀ ਸੇਵਾ ਕਰਨ ਅਤੇ ਰਾਸ਼ਟਰੀ ਸਵੈ ਸੇਵਕ ਸੰਘ ਦੀ ਸੌੜੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ ਜਾ ਸਕੇ ਤੇ ‘ਹਿੰਦੀ, ਹਿੰਦੂ, ਹਿੰਦੁਸਤਾਨ’ ਦੇ ਨਾਅਰੇ ਨੂੰ ਲਾਗੂ ਕੀਤਾ ਜਾ ਸਕੇ।
Advertisement
Advertisement
×

