ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਮਜ਼ਦੂਰ ਮਾਰੂ ਟੈਂਡਰ ਪਾਲਿਸੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਦੀ ਟੈਂਡਰ ਪਾਲਿਸੀ ਦੀਆਂ ਕਾਪੀਆਂ ਵੀ ਸਾੜੀਆਂ। ਆਗੂਆਂ ਦਾ ਕਹਿਣਾ ਸੀ ਕਿ ਜਦੋਂ ਕਿ 2024 ਵਿੱਚ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਦੋ ਸਾਲ ਬਾਅਦ ਲੇਬਰਾਂ ਦੇ ਬੇਸਿਕ ਰੇਟਾਂ ਵਿੱਚ ਵਾਧਾ ਕਰ ਦਿੱਤਾ ਜਾਵੇਗਾ ਪਰ ਹੁਣ ਤੱਕ ਸਰਕਾਰ ਨੇ ਟੈਂਡਰ ਪਾਲਿਸੀ ਵਿੱਚ ਕਿਸੇ ਤਰ੍ਹਾਂ ਦਾ ਵਾਧਾ ਨਹੀਂ ਕੀਤਾ। ਜਦੋਂ ਕਿ ਮਹਿੰਗਾਈ ਦਿਨੋਂ ਦਿਨ ਵੱਧ ਰਹੀ ਹੈ। ਹੁਣ 2025-26 ਅਤੇ 2027 ਦੇ ਟੈਂਡਰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਪ੍ਰਦਰਸ਼ਨ ਕਰਨ ਤੋਂ ਬਾਅਦ ਉਹ ਅਧਿਕਾਰੀਆਂ ਨੂੰ ਵੀ ਮਿਲੇ।ਜਦੋਂ ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਚੰਡੀਗੜ੍ਹ ਵਿੱਚ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨੇ ਉੱਚ ਅਧਿਕਾਰੀਆਂ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਰੇਟਾਂ ਦਾ ਵਾਧਾ ਕਿਸੇ ਵੀ ਕੀਮਤ ਤੇ ਨਹੀਂ ਹੋ ਸਕਦਾ। ਦੂਜੇ ਪਾਸੇ ਪੰਜਾਬ ਸਰਕਾਰ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਬਿਆਨ ਦੇ ਰਹੇ ਹਨ ਕਿ ਲੇਬਰਾਂ ਦੇ ਰੇਟਾਂ ਵਿੱਚ ਹਰ ਸਾਲ ਵਾਧਾ ਕੀਤਾ ਜਾ ਰਿਹਾ ਹੈ। ਫਿਰ ਇਹ ਦੋ ਪਾਸੜ ਨੀਤੀ ਸਰਕਾਰ ਵੱਲੋਂ ਕਿਉਂ ਅਪਣਾਈ ਜਾ ਰਹੀ ਹੈ ਜਿਸ ਦੇ ਵਿਰੋਧ ਕਰਕੇ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਨੀਤੀ ਦੀਆਂ ਕਾਪੀਆਂ ਨੂੰ ਸਾੜਿਆ ਗਿਆ ਹੈ।