ਪੰਜਾਬੀ ਯੂਨੀਵਰਸਿਟੀ ’ਚ ਅਧਿਆਪਕਾਂ-ਕਰਮਚਾਰੀਆਂ ਵੱਲੋਂ ਰੋਸ ਮਾਰਚ; ਵੀਸੀ ਦਫ਼ਤਰ ਅੱਗੇ ਧਰਨਾ

ਪੰਜਾਬੀ ਯੂਨੀਵਰਸਿਟੀ ’ਚ ਅਧਿਆਪਕਾਂ-ਕਰਮਚਾਰੀਆਂ ਵੱਲੋਂ ਰੋਸ ਮਾਰਚ; ਵੀਸੀ ਦਫ਼ਤਰ ਅੱਗੇ ਧਰਨਾ

ਰਵੇਲ ਸਿੰਘ ਭਿੰਡਰ

ਪਟਿਆਲਾ, 14 ਅਗਸਤ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਲਈ ਰਾਜ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਯੂਨੀਵਰਸਿਟੀ ਦੇ ਸਾਰੇ ਵਿਭਾਗਾਂ ਵਿੱਚ ਜਾ ਕੇ ਅੱਜ ਰੋਸ ਮਾਰਚ ਕੱਢਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਵਾਈਸ ਚਾਂਸਲਰ ਦਫਤਰ ਅੱਗੇ 19ਵੇਂ ਦਿਨ ਪੁੱਜੇ ਰੋਸ ਧਰਨੇ ’ਚ ਸ਼ਿਰਕਤ ਕੀਤੀ। ਇਸ ਮੌਕੇ ਅਧਿਆਪਕ ਆਗੂ ਡਾ. ਭੁਪਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਹਰ ਖੇਤਰ ਵਿਚ ਸਭ ਤੋਂ ਵੱਧ ਪ੍ਰਕਾਸ਼ਨ ਹੁੰਦੇ ਹਨ ਪਰ ਵਿੱਤੀ ਸੰਕਟ ਕਾਰਨ ਇਹ ਸਭ ਕੁਝ ਰੁਕਿਆ ਹੋਇਆ ਹੈ। ਸ੍ਰੀ ਗੱਜਣ ਸਿੰਘ ਨੇ ਮੰਗ ਕੀਤੀ ਕਿ ਰਾਜ ਸਰਕਾਰ ਨੂੰ ਯੂਨੀਵਰਸਿਟੀ ਦੇ ਫੰਡਿੰਗ ਦੀ ਸਥਿਤੀ ਉਸੇ ਪੱਧਰ ’ਤੇ ਕੀਤੀ ਜਾਣੀ ਚਾਹੀਦੀ ਹੈ ਜਿਵੇਂ ਸਾਲ 1991-92 ਵਿੱਚ ਸੀ। ਇਸ ਮੌਕੇ ਡਾ. ਰਾਜਬੰਸ ਸਿੰਘ ਗਿੱਲ, ਸੁਮਨਦੀਪ ਕੌਰ ,ਚਰਨਜੀਤ ਸਿੰਘ, ਹਰਵਿੰਦਰ ਸਿੰਘ ਧਾਲੀਵਾਲ ਅਤੇ ਡਾ. ਜਸਦੀਪ ਸਿੰਘ ਤੂਰ, ਬਲਵੰਤ ਸਿੰਘ, ਗੁਰਲਾਲ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਹਰਮੇਸ਼ ਲਾਲ ਅਤੇ ਵਿਜੇ ਕੁਮਾਰ, ਸੁਰਿੰਦਰਪਾਲ ਸਿੰਘ, ਧਰਮਿੰਦਰ ਸਿੰਘ ਪੰਨੂੰ, ਮਾਘੀ ਸਿੰਘ, ਹਰਨੇਕ ਸਿੰਘ ਗੋਲਡੀ, ਨਿਰਮਲ ਸਿੰਘ , ਡਾ. ਧਨਦੀਪ ਸਿੰਘ, ਡਾ. ਮਨਿੰਦਰ ਸਿੰਘ, ਡਾ. ਅਮਰਪ੍ਰੀਤ ਸਿੰਘ, ਡਾ. ਖੁਸ਼ਦੀਪ ਗੋਇਲ, ਡਾ. ਰੁਪਿੰਦਰ ਕੌਰ, ਡਾ. ਪਰਵੀਨ ਲਤਾ, ਡਾ. ਸਰਬਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਕਰਮਚਾਰੀਆਂ ਨੇ ਯੂਨੀਵਰਸਿਟੀ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੁਆਇੰਟ ਐਕਸ਼ਨ ਕਮੇਟੀ ਦੀ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All