ਪੀਐੱਸਯੂ ਵੱਲੋਂ ਵਿਧਾਇਕ ਦੇ ਦਫ਼ਤਰ ਤੱਕ ਰੋਸ ਮਾਰਚ : The Tribune India

ਪੀਐੱਸਯੂ ਵੱਲੋਂ ਵਿਧਾਇਕ ਦੇ ਦਫ਼ਤਰ ਤੱਕ ਰੋਸ ਮਾਰਚ

ਪੀਐੱਸਯੂ ਵੱਲੋਂ ਵਿਧਾਇਕ ਦੇ ਦਫ਼ਤਰ ਤੱਕ ਰੋਸ ਮਾਰਚ

ਰੋਸ ਮਾਰਚ ਕਰਦੇ ਹੋਏ ਵਿਦਿਆਰਥੀ ਜਥੇਬੰਦੀ ਦੇ ਕਾਰਕੁਨ।

ਪੱਤਰ ਪ੍ਰੇਰਕ
ਪਾਤੜਾਂ, 1 ਦਸੰਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਵਿਦਿਆਰਥੀਆਂ ਦੀਆਂ ਮੰਗਾਂ ਲਈ ਸਰਕਾਰੀ ਕਿਰਤੀ ਕਾਲਜ ਨਿਆਲ ਤੋਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ। ਵਿਦਿਆਰਥੀਆਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪ ਕੇ ਮਸਲਿਆਂ ਦੇ ਹੱਲ ਦੀ ਮੰਗ ਕੀਤੀ। ਜਿਸ ’ਤੇ ਉਨ੍ਹਾਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ। ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਨਾਈਵਾਲਾ ਤੇ ਕਾਲਜ ਕਮੇਟੀ ਮੈਂਬਰ ਗੁਰਜੰਟ ਨਾਈਵਾਲਾ ਨੇ ਕਿਹਾ ਹੈ ਕਿ ਕਿਰਤੀ ਕਾਲਜ ਵਿੱਚ ਮਾਸਟਰ ਡਿਗਰੀ (ਐਮ.ਏ.) ਕਰਵਾਉਣ ਦਾ ਕੁਝ ਮਹੀਨੇ ਪਹਿਲਾਂ ਪ੍ਰਚਾਰ ਕਰਕੇ ਸੱਤਾਧਾਰੀ ਧਿਰ ਵੱਲੋਂ ਵਾਹ ਵਾਹ ਖੱਟੀ ਗਈ ਸੀ ਜਦੋਂਕਿ ਐਮ.ਏ. ਦੀਆਂ ਕਲਾਸਾਂ ਸ਼ੁਰ ਕਰਨ ਦੀ ਪੰਜਾਬੀ ਯੂਨੀਵਰਸਿਟੀ ਵੱਲੋਂ ਕਾਲਜ ਵਿੱਚ ਪ੍ਰੋਫੈਸਰਾਂ ਦੀ ਘਾਟ ਤੇ ਹੋਰ ਕਮੀਆਂ ਕਰਕੇ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ। ਉਨ੍ਹਾਂ ਕਿਹਾ ਹੈ ਕਿ ਜਥੇਬੰਦੀ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਰਕਾਰ ਤੋਂ ਸਰਕਾਰੀ ਕਿਰਤੀ ਕਾਲਜ ਨਿਆਲ ਵਿੱਚ ਵਿਦਿਆਰਥੀਆਂ ਨੂੰ ਆ ਰਹੀਆਂ ਸਮੱਸਿਆਵਾਂ, ਕਾਲਜ ਵਿੱਚ ਪ੍ਰੋਫ਼ੈਸਰਾਂ ਦੀ ਘਾਟ, ਗਰਾਉਂਡ ਤੇ ਸਟੇਡੀਅਮ, ਕਾਲਜ ਦੇ ਬਾਨੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਨਾਂ ’ਤੇ ਆਡੀਟੋਰੀਅਮ ਬਣਵਾਉਣ, ਕਾਲਜ ਦੀ ਡਿੱਗੀ ਕੰਧ ਬਣਵਾਉਣ ਤੇ ਕਾਲਜ ਦਾ ਬੱਸ ਅੱਡਾ ਪੱਕਾ ਕਰਾਉਣ ਲਈ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਥੇਬੰਦੀ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਅਪਰੈਲ ਮਹੀਨੇ ਤੋਂ ਹੁਣ ਤੱਕ ਕਈ ਵਾਰ ਮੰਗ ਪੱਤਰ ਦੇ ਚੁੱਕੀ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਹੈ ਕਿ 10 ਮਈ ਨੂੰ ਕਾਲਜਾਂ ਦਾ ਦੌਰਾ ਕਰਨ ਆਏ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮੰਗ ਪੱਤਰ ਦਿੱਤਾ ਪਰ ਕੋਈ ਕਾਰਵਾਈ ਨਹੀਂ ਹੋਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All