ਖੇਤਰੀ ਪ੍ਰਤੀਨਿਧ
ਪਟਿਆਲਾ, 24 ਜੂਨ
ਪੰਜਾਬੀ ਯੂਨੀਵਰਸਿਟੀ ਕਾਂਸਟੀਚੂਐਂਟ ਗੈਸਟ ਫੈਕਲਟੀ ਐਸੋਸੀਏਸ਼ਨ ਵੱਲੋਂ ਵੀਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ ਅੱਜ ਜਾਰੀ ਰਿਹਾ। ਧਰਨੇ ਦੀ ਅਗਵਾਈ ਬਲਵਿੰਦਰ ਸਿੰਘ ਨੇ ਕੀਤੀ। ਇਸ ਦੌਰਾਨ ਦੋ ਜਣੇ ਭੁੱਖ ਹੜਤਾਲ਼ ’ਤੇ ਵੀ ਬੈਠੇ ਹੋਏ ਹਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਤੋਂ 12 ਮਹੀਨਿਆਂ ਦਾ ਕੰਮ ਲੈ ਕੇ ਤਨਖਾਹ ਅੱਠ ਮਹੀਨਿਆਂ ਦੀ ਹੀ ਦਿੱਤੀ ਜਾ ਰਹੀ ਹੈ। ਹੋਰਨਾ ਕਾਲਜ ਅਧਿਆਪਕਾਂ ਵਾਂਗ ਉਹ ਵੀ 12 ਮਹੀਨਿਆਂ ਦੀ ਹੀ ਤਨਖਾਹ ਯਕੀਨੀ ਬਣਾਉਣ ’ਤੇ ਜ਼ੋਰ ਦੇ ਰਹੇ ਹਨ।