DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Protest: ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰੋਸ ਮਾਰਚ

ਰਾਜਪਾਲ ਦੇ ਨਾਮ ਡੀ ਸੀ ਨੂੰ ਮੰਗ ਪੱਤਰ ਸੌਂਪਿਆ; ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਰੋਸ ਮਾਰਚ ਕਰਦੇ ਹੋਏ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਪੰਥ ਅਤੇ ਪੰਜਾਬ ਦੇ ਮੁੱਦਿਆਂ ਬਾਰੇ ਡੀ ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਰਾਜਪਾਲ ਦੇ ਨਾਂ ਡੀ ਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਪਹਿਲਾਂ ਪਾਰਟੀ ਆਗੂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸਾਬਕਾ ਏ ਐਮ ਗੁਰਬਚਨ ਸਿੰਘ ਬਚੀ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਜ਼ਿਲ੍ਹਾ ਪ੍ਰਧਾਨ ਦਿਹਾਤੀ ਰਾਮਪਾਲ ਸਿੰਘ ਬਹਿਣੀਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਥਾਨਕ ਰੈਸਟ ਹਾਊਸ ਵਿੱਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਡੀ ਸੀ ਦਫ਼ਤਰ ਪੁੱਜੇ। ਮੰਗ ਪੱਤਰ ਸੌਂਪਣ ਤੋਂ ਬਾਅਦ ਸ੍ਰੀ ਢੀਂਡਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ-2026 ਵਿਚ ਸੋਧ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜੂਨ-1984 ਦੇ ਸਾਕੇ ਲਈ ਭਾਰਤ ਸਰਕਾਰ ਪਾਰਲੀਮੈਂਟ ਵਿਚ ਮੁਆਫ਼ੀ ਮੰਗੇ ਅਤੇ ਮਰਹੂਮ ਇੰਦਰਾ ਗਾਂਧੀ ਨੂੰ ਉਸ ਕਾਂਡ ਦੀ ਮੁੱਖ ਜਿੰਮੇਵਾਰ ਦੋਸ਼ੀ ਕਰਾਰ ਦੇ ਕੇ ਉਸਤੋਂ ਭਾਰਤ ਰਤਨ ਵਾਪਸ ਲਿਆ ਜਾਵੇ। ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਬੀਬੀ ਬਿਮਲ ਕੌਰ ਖਾਲਸਾ ਦੀ ਜ਼ਿੰਦਗੀ ’ਤੇ ਆਧਾਰਿਤ ਬਣੀ ਪੰਜਾਬੀ ਫਿਲਮ ਚੜ੍ਹਦੀ ਕਲਾ ਨੂੰ ਭਾਰਤ ਵਿੱਚ ਰਿਲੀਜ਼ ਕੀਤਾ ਜਾਵੇ।

Advertisement
Advertisement
×