ਮੁਲਾਜ਼ਮਾਂ ਤੇ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ

* ਮੋਦੀ ਸਰਕਾਰ ਸਭ ਤੋਂ ਵੱਧ ਲੋਕ ਦੋਖੀ: ਨਿਰਮਲ ਧਾਲੀਵਾਲ

ਮੁਲਾਜ਼ਮਾਂ ਤੇ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ

ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ਨੂੰ ਸੰਬੋਧਨ ਕਰਦੇ ਹੋਏ ਏਟਕ ਦੇ ਜਨਰਲ ਸਕੱਤਰ ਨਿਰਮਲ ਧਾਲੀਵਾਲ।

ਖੇਤਰੀ ਪ੍ਰਤੀਨਿਧ
ਪਟਿਆਲਾ, 10 ਅਗਸਤ

10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 9 ਅਗਸਤ ਨੂੰ ‘ਭਾਰਤ ਛੱਡੋ ਅੰਦੋਲਨ’ ਦੇ ਦਿਨ ਨੂੰ ਸਮਰਪਿਤ ‘ਭਾਰਤ ਬਚਾਓ ਦਿਵਸ’ ਮਨਾਉਂਦਿਆਂ ਰੋਸ ਮੁਜ਼ਾਹਰੇ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਸੈਂਕੜੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ਾਂ ਨੇ ਅੱਜ ਇੱਥੇ ਮਿਨੀ ਸਕੱਤਰੇਤ ਪਟਿਆਲਾ ਸਾਹਮਣੇ ਰੋਸ ਮੁਜ਼ਾਹਰਾ ਕੀਤਾ।

ਰੋਸ ਮੁਜ਼ਾਹਰੇ ਦੀ ਅਗਵਾਈ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਇੰਟਕ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ, ਸੀਟੀਯੂ ਪੰਜਾਬ ਦੇ ਦਰਸ਼ਨ ਸਿੰਘ ਬੇਲੂਮਾਜਰਾ, ਪੰਜਾਬ ਸਟੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਬੈਂਕ ਐਂਪਲਾਈਜ਼ ਫੈੱਡਰੇਸ਼ਨ ਦੇ ਆਗੂ ਐਸਕੇ ਗੌਤਮ ਨੇ ਕੀਤੀ। ਇਸ ਦੌਰਾਨ ਉੁੱਤਮ ਸਿੰਘ ਬਾਗੜੀ, ਜਗਮੋਹਨ ਨੌਲੱਖਾ, ਹਰੀ ਸਿੰਘ ਢੀਂਡਸਾ, ਬਲਦੇਵ ਰਾਜ ਬੱਤਾ, ਜਮੇਰਦੀਨ, ਰਤਨ ਚੰਦ, ਗੁਰਵਿੰਦਰ ਗੋਲਡੀ, ਮੋਹਨ ਸਿੰਘ, ਰਵਿੰਦਰਜੀਤ ਕੌਰ, ਕਰਮਚੰਦ ਗਾਂਧੀ, ਯਾਦਵਿੰਦਰ ਗੁਪਤਾ, ਸੁਨੀਤਾ ਜੋਸ਼ੀ ਤੇ ਹਰਸਰਨਜੀਤ ਕੌਰ ਆਦਿ ਨੇ ਵੀ ਸ਼ਿਰਕਤ ਕੀਤੀ। ਨਿਰਮਲ ਸਿੰਘ ਧਾਲੀਵਾਲ ਤੇ ਹੋਰ ਬੁਲਾਰਿਆਂ ਨੇ ਮੋਦੀ ਸਰਕਾਰ ’ਤੇ ਸਭ ਤੋਂ ਵੱਧ ਲੋਕ ਵਿਰੋਧੀ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮਿਹਨਤਕਸ਼ਾਂ ’ਤੇ ਆਰਥਿਕ ਜਬਰ ਕਰਨ ਸਮੇਤ ਇਹ ਹਕੂਮਤ ਸੰਵਿਧਾਨ, ਜਮਹੂਰੀਅਤ, ਧਾਰਮਿਕ ਘੱਟ ਗਿਣਤੀਆਂ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਵੀ ਖਤਮ ਕਰਨ ’ਤੇ ਲੱਗੀ ਹੋਈ ਹੈ। ਕਰੋਨਾ ਦੀ ਆੜ ਹੇਠ ਕਾਰਪੋਰੇਟ ਘਰਾਣਿਆਂ ਤੇ ਵਿਦੇਸ਼ੀ ਕੰਪਨੀਆਂ ਲਈ ਦੇਸ਼ ਦੇ ਕੁਦਰਤੀ ਸੋਮੇ ਤੇ ਪਬਲਿਕ ਸੈਕਟਰ ਨੂੰ ਲੁੱਟਣ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਖੇਤੀ ਆਰਡੀਨੈਂਸ ਤੇ ਬਿਜਲੀ ਐਕਟ 2020 ਜਾਰੀ ਕਰਕੇ ਹੋਰ ਵੀ ਧਰੋਹ ਕਮਾਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ