ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਮੁਜ਼ਾਹਰੇ

ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਮੁਜ਼ਾਹਰੇ

ਘਨੌਰ ਵਿੱਚ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨ।- ਫੋਟੋ: ਗੁਰਪ੍ਰੀਤ ਸਿੰਘ

ਪੱਤਰ ਪ੍ਰੇਰਕ
ਘਨੌਰ, 16 ਸਤੰਬਰ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ, ਆਲ ਇੰਡੀਆ ਕਿਸਾਨ ਫੈਡਰੇਸ਼ਨ ਤੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵੱਲੋਂ  ਕਸਬਾ ਘਨੌਰ ਦੀ ਅਨਾਜ ਮੰਡੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਜਾਰੀ ਕੀਤੇ ਗਏ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਬੇਅੰਤ ਸਿੰਘ ਝੁੰਗੀਆ, ਗੁਰਪ੍ਰੀਤ ਸਿੰਘ ਸੰਧੂ ਨਰੜੂ, ਕਾਂਮਰੇਡ ਪਵਨ ਕੁਮਾਰ ਸੋਗਲਪੁਰ, ਗੁਰਜੰਟ ਸਿੰਘ ਮਹਿਦੂਦਾਂ, ਬਲਵਿੰਦਰ ਸਿੰਘ ਪੱਪੂ ਝਾੜਵਾਂ ਨੇ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ-2020 ਦਾ ਕਿਸਾਨ, ਮਜ਼ਦੂਰ, ਆੜ੍ਹਤੀ ਤੇ ਸਮਾਜ ਦੇ ਹੋਰਨਾਂ ਵਰਗਾਂ ਦੀ ਆਰਥਿਕਤਾ ’ਤੇ ਮਾਰੂ ਪ੍ਰਭਾਵ ਪਵੇਗਾ। ਇਨ੍ਹਾਂ ਆਰਡੀਨੈਂਸਾਂ ਦੇ  ਲਾਗੂ ਹੋਣ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ। ਮੰਡੀਕਰਨ ਵਿਵਸਥਾ ਤਹਿਸ-ਨਹਿਸ ਹੋਣ ਕਾਰਨ ਆੜ੍ਹਤੀ ਤੇ ਮਜ਼ਦੂਰ ਪ੍ਰਭਾਵਿਤ ਹੋਣਗੇ। ਜਥੇਬੰਦੀਆਂ ਨੇ ਆਰਡੀਨੈਂਸ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਨਾਇਬ ਤਹਿਸੀਲਦਾਰ ਘਨੌਰ ਨੂੰ ਸੌਂਪਿਆ। 

ਦੇਵੀਗੜ੍ਹ (ਪੱਤਰ ਪ੍ਰੇਰਕ) ਖੇਤੀ ਆਰਡੀਨੈਂਸ ਸਬੰਧੀ ਜਿਥੇ ਸਾਰੇ ਦੇਸ਼ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ’ਤੇ ਉੱਤਰ ਕੇ ਰੋਸ ਜਾਹਰ ਕੀਤਾ ਜਾ ਰਿਹਾ ਹੈ, ਉਥੇ ਕਸਬਾ ਬਲਬੇੜ੍ਹਾ ਖੇਤਰ ਦੇ ਨੌਜਵਾਨਾਂ ਵੱਲੋਂ ‘ਮੈਂ ਵਿਰੋਧ ਕਰਦਾ ਹਾਂ ਖੇਤੀ ਸੁਧਾਰ ਕਾਲੇ ਕਾਨੂੰਨ ਦਾ’ ਦੇ ਸਲੋਗਨ ਹੱਥਾਂ ’ਚ ਫੜ ਕੇ ਦੇਸ਼ ਦੀ ਮੋਦੀ ਸਰਕਾਰ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕਰਕੇ ਕਿਸਾਨ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਮਾਜ ਸੇਵੀ ਮਨਜੀਤ ਸਿੰਘ ਬਲਬੇੜ੍ਹਾ, ਜਤਿੰਦਰ ਸਿੰਘ ਬਠੋਈ ਨੇ ਕਿਹਾ ਕਿ ਜਦੋਂ ਤੱਕ ਤੱਕ ਭਾਰਤ ਸਰਕਾਰ ਕਿਸਾਨ ਤੇ ਦੇਸ਼ ਮਾਰੂ ਆਰਡੀਨੈਂਸਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਭਾਰਤ ਸਰਕਾਰ ਖ਼ਿਲਾਫ਼ ਰੋਸ ਮਾਰਚ ਜਾਰੀ ਰਹੇਗਾ। ਇਸ ਮੌਕੇ ਹਨੀ ਜਾਫਰਪੁਰ, ਬਿੱਲੂ ਜਾਫਰਪੁਰ, ਯੂਵੀ, ਅਮਨੀ ਬੱਬੀ ਨੰਨਾਨਸੁੰ, ਕਰਮਜੀਤ ਸਿੰਘ ਚੁਰਾਸੋ, ਜੀਵਨ ਸਿੰਘ ਜਾਫਰਪੁਰ, ਗੁਰਜੀਤ ਸਿੰਘ, ਬੇਅੰਤ ਸਿੰਘ ਸਨੌਰ, ਕੁਲਦੀਪ ਸਿੰਘ, ਮੇਵਾ ਸਿੰਘ ਭੁਨਰਹੇੜੀ, ਬਲਜੀਤ ਸਿੰਘ ਆਦਿ ਹਾਜ਼ਰ ਸਨ।

ਮੰਗਾਂ ਸਬੰਧੀ ਮਿਨੀ ਸਕੱਤਰੇਤ ਵਿੱਚ ਰੋਸ ਮੁਜ਼ਾਹਰਾ

ਰਾਜਪੁਰਾ (ਪੱਤਰ ਪ੍ਰੇਰਕ)  ਸੀਪੀਆਈ (ਐੱਮ) ਨਾਲ ਸਬੰਧਤ ਖੱਬੇਪੱਖੀ ਅਵਾਮੀ ਜਥੇਬੰਦੀਆਂ ਕੁਲਹਿੰਦ ਕਿਸਾਨ ਸਭਾ ਤੇ ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਇਸ ਦੇ ਆਗੂਆਂ ਵੱਲੋਂ ਮਿੰਨੀ ਸਕੱਤਰੇਤ ਵਿੱਚ ਇਸ ਦੇ ਆਗੂਆਂ ਕੁਲਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਖਾਸਪੁਰ, ਜ਼ਿਲ੍ਹਾ ਸਕੱਤਰ ਨਿਸ਼ਾਵਰ ਸਿੰਘ ਗੋਪਾਲਪੁਰ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਸਤਪਾਲ ਰਾਜੋਮਾਜਰਾ, ਤਹਿਸੀਲ ਪ੍ਰਧਾਨ ਬਲਕਾਰ ਸਿੰਘ ਪੰਡਤਾਂ ਦੀ ਸਾਂਝੀ ਅਗਵਾਈ ਵਿੱਚ ਕਿਸਾਨਾਂ, ਮਜਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਸੀਪੀਆਈ (ਐੱਮ) ਦੇ ਜ਼ਿਲ੍ਹਾ ਸਕੱਤਰ ਧਰਮਪਾਲ ਸਿੰਘ ਸੀਲ, ਤਹਿਸੀਲ ਪ੍ਰਧਾਨ ਮੋਹਨ ਆਦਿ ਬੁਲਾਰਿਆਂ ਨੇ ਕੇਂਦਰ ਦੀ\ ਮੋਦੀ ਸਰਕਾਰ ਵੱਲੋਂ ਕੋਵਿਡ-19  ਮਹਾਮਾਰੀ ਦੌਰਾਨ ਜਾਰੀ ਕੀਤੇ ਤਿੰਨ ਕਿਸਾਨ, ਮਜ਼ਦੂਰ ਵਿਰੋਧੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ-2020 ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਮਾਰੂ ਆਰਡੀਨੈਂਸ ਜਾਰੀ ਕੀਤੇ ਗਏ ਹਨ। ਜਿਸ ਦਾ ਸਮਾਜ ਦੇ ਹਰ ਵਰਗ ਉਪਰ ਮਾਰੂ ਪ੍ਰਭਾਵ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All