ਖੇਤੀ ਕਾਨੂੰਨ ਰੱਦ ਕਰਨ ਅਤੇ ਨੌਕਰੀ ’ਤੇ ਬਹਾਲੀ ਲਈ ਧਰਨਾ

ਖੇਤੀ ਕਾਨੂੰਨ ਰੱਦ ਕਰਨ ਅਤੇ ਨੌਕਰੀ ’ਤੇ ਬਹਾਲੀ ਲਈ ਧਰਨਾ

ਬਹਾਦਰ ਸਿੰਘ ਮਰਦਾਂਪੁਰ

ਰਾਜਪੁਰਾ, 7 ਅਪਰੈਲ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਨਾਭਾ ਪਾਵਰ ਥਰਮਲ ਪਲਾਂਟ ਨਲਾਸ ਦੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਦੀ ਨੌਕਰੀ ’ਤੇ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਕੰਟਰੈਕਟ ਵਰਕਰ ਯੂਨੀਅਨ ਨਾਭਾ ਪਾਵਰ ਥਰਮਲ ਪਲਾਂਟ (ਰਾਜਪੁਰਾ) ਦੇ ਆਗੂਆਂ ਮਨਜੀਤ ਸਿੰਘ ਨਿਆਲ, ਕਰਨੈਲ ਸਿੰਘ ਲੰਗ, ਜਸਪਾਲ ਸਿੰਘ ਸੂਰਲ, ਜਗਜੀਤ ਸਿੰਘ, ਕ੍ਰਿਸ਼ਨ ਕੁਮਾਰ ਦੀ ਸਾਂਝੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਅਤੇ ਥਰਮਲ ਕਾਮਿਆਂ ਵੱਲੋਂ ਮੋਦੀ ਸਰਕਾਰ ਅਤੇ ਥਰਮਲ ਮੈਨੇਜਮੈਂਟ ਖਿਲਾਫ਼ ਪਲਾਂਟ ਦੇ ਗੇਟ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਨਾਭਾ ਪਾਵਰ ਥਰਮਲ ਪਲਾਂਟ ਦੀ ਮੈਨੇਜਮੈਂਟ ਵੱਲੋਂ ਪੰਜ ਸਾਲ ਪਹਿਲਾਂ ਪਲਾਂਟ ਦੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਦਾ ਤਬਾਦਲਾ ਉੜੀਸਾ ਵਿਖੇ ਕਰ ਦਿੱਤਾ ਗਿਆ ਪ੍ਰੰਤੂ ਉਨ੍ਹਾਂ ਨੂੰ ਮੁੜ ਡਿਊਟੀ ’ਤੇ ਨਹੀਂ ਰੱਖਿਆ। ਆਗੂਆਂ ਨੇ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਮੁਅੱਤਲ ਕੀਤੇ ਗਏ ਯੂਨੀਅਨ ਆਗੂ ਨੌਕਰੀ ’ਤੇ ਬਹਾਲ ਕੀਤੇ ਜਾਣ।ਇਸ ਮੌਕੇ ਬਹਾਦਰ ਸਿੰਘ, ਗੁਰਪ੍ਰੀਤ ਸਿੰਘ ਕੋਟਲਾ ਨੇ ਵਿਚਾਰ ਪ੍ਰਗਟ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All