ਡੈਮੋਕਰੈਟਿਕ ਮਨਰੇਗਾ ਫਰੰਟ ਵੱਲੋਂ ਸੂਬਾਈ ਰੋਸ ਕਾਨਫਰੰਸ

ਡੈਮੋਕਰੈਟਿਕ ਮਨਰੇਗਾ ਫਰੰਟ ਵੱਲੋਂ ਸੂਬਾਈ ਰੋਸ ਕਾਨਫਰੰਸ

ਮਗਨਰੇਗਾ ਵਰਕਰਾਂ ਦੀ ਰੋਸ ਕਾਨਫਰੰਸ ਦੀ ਇਕ ਝਲਕ।

ਸਰਬਜੀਤ ਸਿੰਘ ਭੰਗੂ

ਪਟਿਆਲਾ, 28 ਨਵੰਬਰ

ਮਗਨਰੇਗਾ ਸਬੰਧੀ ਸਮੁੱਚੇ ਕਾਨੂੰਨੀ ਨੁਕਤਿਆਂ ਨੂੰ ਹਕੂਮਤਾਂ ਵੱਲੋਂ ਡੇਢ ਦਹਾਕੇ ਮਗਰੋਂ ਵੀ ਮੁਕੰਮਲ ਰੂਪ ਵਿੱਚ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ‘ਡੈਮੋਕਰੈਟਿਕ ਮਨਰੇਗਾ ਫਰੰਟ’ ਵੱਲੋਂ ਸੂਬਾਈ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾਖੁਰਦ ਦੀ ਅਗਵਾਈ ਹੇਠ ਅੱਜ ਇੱਥੇ ਨਵੀਂ ਅਨਾਜ ਮੰਡੀ ’ਚ ਸੂਬਾਈ ਰੋਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਮਗਨਰੇਗਾ ਵਰਕਰਾਂ ਵਿੱਚ ਔਰਤਾਂ ਦੀ ਸ਼ਮੂਲੀਅਤ ਵੀ ਵਧੇਰੇ ਰਹੀ। ਇਸ ਕਾਨਫਰੰਸ ਨੂੰ ਨਾ ਸਿਰਫ਼ ਜਮਦੂਰ ਆਗੂਆਂ, ਬਲਕਿ ਬੁੱਧੀਜੀਵੀਆਂ, ਚਿੰਤਕਾਂ ਹੋਰ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਸੰਬੋਧਨ ਕੀਤਾ, ਜਿਨ੍ਹਾਂ ਨੇ ਸਮੇਂ ਦੀਆਂ ਹਕੂਮਤਾਂ ’ਤੇ ਮਜ਼ਦੂਰ ਅਤੇ ਦਰਮਿਆਨੇ ਵਰਗ ਪ੍ਰਤੀ ਸੰਜੀਦਾ ਨਾ ਹੋਣ ਦੇ ਦੋਸ਼ ਲਾਏ। ਬੁਲਾਰਿਆਂ ਦਾ ਕਹਿਣਾ ਸੀ ਅਧਿਕਾਰੀ ਵਰਗ ਮਗਨਰੇਗਾ ਸਬੰਧੀ ਲੋਕਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕਰਨ ਤੋਂ ਵੀ ਘੇਸਲ ਵੱਟੀ ਬੈਠਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ 16 ਸਾਲਾਂ ਦਾ ਲੰਬਾ ਸਮਾਂ ਬੀਤਣ ’ਤੇ ਵੀ ਮਗਨਰੇਗਾ ਨੂੰ ਮੁਕੰਮਲ ਰੂਪ ’ਚ ਲਾਗੂ ਨਹੀਂ ਕੀਤਾ ਜਾ ਸਕਿਆ। ਉੱਘੇ ਫਿਲਮ ਡਾਇਰੈਕਟਰ ਅਮਿਤੋਜ ਮਾਨ ਨੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ। ਮਗਨਰੇਗਾ ਬਾਰੇ ਜਾਗਰੂਕਤਾ ਮੁਹਿੰਮ ਚਲਾਏ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲ਼ੀਵਾਲ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਹ ਏਜੰਡਾ ਆਪਣੇ ਪ੍ਰੋਗਰਾਮਾ ਦਾ ਸ਼ਿੰਗਾਰ ਬਣਾਉਣਾ ਚਾਹੀਦਾ ਹੈ। ਸੀਨੀਅਰ ਪੱਤਰਕਾਰ ਹਮੀਰ ਸਿੰਘ ਦਾ ਕਹਿਣਾ ਸੀ ਕਿ ਇਸ ਨੂੰ ਇਕੱਲੇ ਮਗਨਰੇਗਾ ਕਾਮਿਆਂ ਨਾਲ਼ ਜੋੜ ਕੇ ਹੀ ਨਹੀਂ ਵੇਖਣਾ ਚਾਹੀਦਾ, ਕਈ ਪੱਖਾਂ ਤੋਂ ਇਸ ਦਾ ਕਈ ਹੋਰ ਵਰਗਾਂ ਨੂੰ ਵੀ ਫਾਇਦਾ ਹੈ। ਇਸ ਮੌਕੇ ਫਰੰਟ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ, ਜਨਰਲ ਸਕੱਤਰ ਸੁਨੀਤਾ ਰਾਣੀ ਕੈਦੂਪੁਰ ਨੇ ਕਿਹਾ ਕਿ ਜੇਕਰ ਹਕੂਮਤਾਂ ਮਗਨਰੇਗਾ ਨੂੰ ਹੀ ਸਹੀ ਦਿਸ਼ਾ ’ਚ ਲਾਗੂ ਕਰ ਦੇਣ ਤਾਂ ਕਈ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ। ਇਸੇ ਤਰ੍ਹਾਂ ਫਰੰਟ ਦੇ ਆਗੂਆਂ ਨੇ ਮਗਨਰੇਗਾ ’ਚ ਫੈਲੇ ਭ੍ਰਿਸ਼ਟਾਚਾਰ ਦਾ ਮਾਮਲਾ ਵੀ ਉਠਾਇਆ। ਕਾਨਫਰੰਸ ਦੀ ਪ੍ਰਬੰਧਕੀ ਕਮੇਟੀ ’ਚ ਸ਼ਾਮਲ ਗੁਰਮੀਤ ਥੂਹੀ ਨੇ ਦੱਸਿਆ ਕਿ ਮੰਗ ਪੱਤਰ ਹਾਸਲ ਕਰਦਿਆਂ, ਐੈੱਸਡੀਐੱਮ ਚਰਨਜੀਤ ਸਿੰਘ ਨੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਤੈਅ ਕਰਵਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All