ਪੀਆਰਟੀਸੀ ਮੁਲਾਜ਼ਮਾਂ ਨੇ ਪਟਿਆਲਾ ਧਰਨੇ ਦੀ ਤਿਆਰੀ ਵਿੱਢੀ : The Tribune India

ਪੀਆਰਟੀਸੀ ਮੁਲਾਜ਼ਮਾਂ ਨੇ ਪਟਿਆਲਾ ਧਰਨੇ ਦੀ ਤਿਆਰੀ ਵਿੱਢੀ

ਪੀਆਰਟੀਸੀ ਮੁਲਾਜ਼ਮਾਂ ਨੇ ਪਟਿਆਲਾ ਧਰਨੇ ਦੀ ਤਿਆਰੀ ਵਿੱਢੀ

ਖੇਤਰੀ ਪ੍ਰਤੀਨਿਧ

ਪਟਿਆਲਾ, 21 ਮਾਰਚ

ਪੀਆਰਟੀਸੀ ਨਾਲ ਸਬੰਧਤ ਛੇ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਨਿਰਮਲ ਸਿੰਘ ਧਾਲੀਵਾਲ ਦੀ ਕਨਵੀਨਰਸ਼ਿਪ ਹੇੇਠ ਹੋਈ। ਇਸ ਵਿੱਚ ਵਰਕਰਾਂ ਨੂੰ ਹਰ ਮਹੀਨੇ ਤਨਖਾਹ, ਪੈਨਸ਼ਨ ਸਮੇਂ ਸਿਰ ਨਾ ਮਿਲਣ ਅਤੇ ਵਰਕਰਾਂ ਦੀਆਂ ਹੋਰ ਕਾਨੂੰਨੀ ਤੌਰ ’ਤੇ ਹੱਕੀ ਮੰਗਾਂ ਦੀ ਅਣਦੇਖੀ ਅਤੇ ਅਦਾਰੇ ਦੇ ਸਮੁੱਚੇ ਹਾਲਾਤਾਂ ਆਦਿ ਸਬੰਧੀ ਗੰਭੀਰ ਚਰਚਾ ਕਰਕੇ ਫੈਸਲਾ ਕੀਤਾ ਗਿਆ ਕਿ 28 ਮਾਰਚ ਨੂੰ ਪਟਿਆਲਾ ਵਿੱਚ ਬੱਸ ਸਟੈਂਡ ’ਤੇ ਰੋਸ ਧਰਨਾ ਮਗਰੋਂ ਮੁਜ਼ਾਹਰਾ ਕੀਤਾ ਜਾਵੇਗਾ।

ਇਸ ਮੌਕੇ ਕਮੇਟੀ ਦੇ ਮੈਂਬਰ ਬਲਦੇਵ ਰਾਜ ਬੱਤਾ, ਬਿਕਰਮਜੀਤ ਸ਼ਰਮਾ, ਰਾਕੇਸ਼ ਕੁਮਾਰ ਦਾਤਾਰਪੁਰੀ, ਤਰਸੇਮ ਸਿੰਘ ਅਤੇ ਮੁਹੰਮਦ ਖਲੀਲ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਪੀਆਰਟੀਸੀ ਦੇ ਨਵ-ਨਿਯੁਕਤ ਚੇਅਰਮੈਨ ਨੂੰ 12 ਸੂਤਰੀ ਮੰਗ ਪੱਤਰ ਸੌਂਪਿਆ ਗਿਆ ਹੈ ਅਤੇ ਜਨਵਰੀ ਵਿੱਚ 26 ਸੂਤਰੀ ਮੰਗ ਪੱਤਰ ਮੈਨੇਜਿੰਗ ਡਾਇਰੈਕਟਰ ਨੂੰ ਦਿੱਤਾ ਗਿਆ ਸੀ। ਇਸ ਨੂੰ ਅਜੇ ਤੱਕ ਵੀ ਅਣਗੌਲਿਆ ਰੱਖਿਆ ਹੋਇਆ ਹੈ। ਦੂਸਰੇ ਪਾਸੇ ਵਰਕਰਾਂ ਨੂੰ ਤਨਖਾਹਾਂ, ਪੈਨਸ਼ਨ ਸਮੇਂ ਸਿਰ ਨਾ ਮਿਲਣ ਤੋਂ ਇਲਾਵਾ ਮੈਡੀਕਲ ਬਿੱਲ, ਸੇਵਾ ਮੁਕਤੀ ਬਕਾਏ ਅਤੇ ਹੋਰ ਕਈ ਕਿਸਮ ਦੇ ਵਿੱਤੀ ਬਕਾਏ ਸਾਲਾਂ ਬੱਧੀ ਸਮੇਂ ’ਤੇ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਕੰਟਰੈਕਟ ਵਰਕਰਾਂ ਨੂੰ ਪੱਕੇ ਕਰਨ ਲਈ ਕੋਈ ਕਦਮ ਨਾ ਚੁੱਕਣਾ, ਮੁਫ਼ਤ ਸਫ਼ਰ ਸਹੂਲਤਾਂ ਦਾ 400 ਕਰੋੜ ਰੁਪਿਆ ਨਾ ਦੇਣਾ, ਨਵੀਆਂ ਬੱਸਾਂ ਨਾ ਪਾਉਣਾ, ਪੈਨਸ਼ਨ ਬਹਾਲ ਨਾ ਕਰਨਾ ਸਰਕਾਰ ਦਾ ਰਵੱਈਆ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All