DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਆੜ੍ਹਤੀ ਐਸੋਸੀਏਸ਼ਨ ਰਾਜਪੁਰਾ ਨੂੰ ‘ਪੰਜਾਬ ਅਚੀਵਰਜ਼ ਐਵਾਰਡ’

ਮੰਤਰੀ ਹਰਜੋਤ ਬੈਂਸ ਨੇ ਦਵਿੰਦਰ ਸਿੰਘ ਬੈਦਵਾਨ ਦਾ ਸਨਮਾਨ ਕੀਤਾ

  • fb
  • twitter
  • whatsapp
  • whatsapp
featured-img featured-img
ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦਾ ਸਨਮਾਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।
Advertisement

ਦਿ ਟ੍ਰਿਬਿਊਨ ਗਰੁੱਪ ਵੱਲੋਂ ਪਟਿਆਲਾ ਦੇ ਲੌਰੀਐਂਟ ਹੋਟਲ ਵਿੱਚ ਕਰਵਾਏ ਗਏ ‘ਪੰਜਾਬ ਅਚੀਵਰਜ਼ ਐਵਾਰਡ’ ਸਮਾਗਮ ਦੌਰਾਨ ਆੜ੍ਹਤੀ ਐਸੋਸੀਏਸ਼ਨ ਰਾਜਪੁਰਾ ਨੂੰ ਸਮਾਜਿਕ ਭਲਾਈ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਨੂੰ ਭੇਟ ਕੀਤਾ ਗਿਆ।

ਦਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਇਹ ਸਨਮਾਨ ਸਮੁੱਚੀ ਆੜ੍ਹਤੀ ਐਸੋਸੀਏਸ਼ਨ ਲਈ ਮਾਣ ਅਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਮਾਜਿਕ ਭਲਾਈ, ਲੋਕ ਸੇਵਾ ਅਤੇ ਕਿਸਾਨ ਭਾਈਚਾਰੇ ਦੇ ਹਿੱਤਾਂ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਮਿਲੀ ਇਹ ਮਾਨਤਾ ਸਮੂਹ ਮੈਂਬਰਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਦਿ ਟ੍ਰਿਬਿਊਨ ਗਰੁੱਪ ਵੱਲੋਂ ਖਾਸ ਕਰ ਕੇ ਕਿਸਾਨੀ ਅਤੇ ਪੇਂਡੂ ਖੇਤਰ ਵਿੱਚ ਉਲੇਖਣਯੋਗ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕਰਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਐਵਾਰਡ ਸਮਾਜ ਸੇਵਾ ਨਾਲ ਜੁੜੀਆਂ ਸੰਸਥਾਵਾਂ ਨੂੰ ਹੋਰ ਵਧੀਆ ਕੰਮ ਕਰਨ ਲਈ ਉਤਸ਼ਾਹਿਤ ਕਰਦੇ ਹਨ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

Advertisement

ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਮੂਹ ਸੰਸਥਾ ਦੀ ਸਾਂਝੀ ਉਪਲਬਧੀ ਕਰਾਰ ਦਿੱਤਾ। ਇਸ ਮੌਕੇ ਰਵੀ ਅਹੂਜਾ, ਅਵਤਾਰ ਸਿੰਘ, ਰਜੀਵ ਚੌਧਰੀ, ਨਰੇਸ਼ ਵਧਵਾ ਅਤੇ ਵਿਜੈ ਕੱਕੜ ਵੀ ਮੌਜੂਦ ਸਨ।

Advertisement

Advertisement
×