DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Bandh: ਭਲਕ ਦੇ ਪੰਜਾਬ ਬੰਦ ਨੂੰ ਸਫ਼ਲ ਕਰਨ ਲਈ ਲਾਮਬੰਦੀ

ਆਗੂਆਂ ਦੀਆਂ ਡਿੳੂਟੀਆਂ ਲਾਈਆਂ ਅਤੇ ਪ੍ਰਬੰਧ ਮੁਕੰਮਲ ਕੀਤੇ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਮੀਟਿੰਗ ਮਗਰੋਂ ਪੈਨਸ਼ਨਰ ਆਗੂ ਅਤੇ ਹੋਰ। -ਫੋਟੋ: ਲਾਲੀ
Advertisement

ਪੰਜਾਬ ਸਰਕਾਰ ਵੱਲੋਂ ਮੁਲਾਜਮ ਅਤੇ ਪੈਨਸ਼ਨਰ ਵਰਗ ਦੀਆਂ ਵਿੱਤੀ ਮੰਗਾਂ ਅਤੇ ਵਿਭਾਗੀ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵੱਜੋਂ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜਮ ਮੰਚ ਪੰਜਾਬ ਵਲੋਂ 27 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਤਿਆਰੀਆਂ ਸਬੰਧੀ ਰਾਜ ਕੁਮਾਰ ਅਰੋੜਾ ਅਤੇ ਜਗਦੀਪ ਸ਼ਰਮਾ ਪੈਨਸ਼ਨਰ ਆਗੂਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸੂਬਾ ਕਨਵੀਨਰ ਅਸ਼ਵਨੀ ਸ਼ਰਮਾ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ 27 ਅਗਸਤ ਦੇ ਪੰਜਾਬ ਬੰਦ ਦੌਰਾਨ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੰਮ ਠੱਪ ਕਰਦੇ ਹੋਏ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਰੋਸ ਰੈਲੀਆਂ ਅਤੇ ਰੋਸ ਮਾਰਚ ਕੀਤੇ ਜਾਣਗੇ। ਇਸ ਸਬੰਧੀ ਰੂਪ ਰੇਖਾ ਉਲੀਕੀ ਗਈ ਹੈ। ਇਸ ਸਬੰਧੀ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਰੂਰਲ ਫਾਰਮੇਸੀ ਅਫਸਰ ਤੇ ਮੁਲਾਜ਼ਮ ਵੀ ਪੰਜਾਬ ਬੰਦ ’ਚ ਹੋਣਗੇ ਸ਼ਾਮਲ

ਪਟਿਆਲਾ (ਖੇਤਰੀ ਪ੍ਰਤੀਨਿਧ): 2006 ਤੋਂ ਜ਼ਿਲ੍ਹਾ ਪਰਿਸ਼ਦ ਦੇ ਅਧੀਨ ਪਿੰਡਾਂ ਦੀਆਂ ਡਿਸਪੈਂਸਰੀ ਵਿੱਚ ਕੰਮ ਕਰ ਰਹੇ ਰੂਰਲ ਹੈਲਥ ਫਾਰਮੇਸੀ ਅਫਸਰ ਅਤੇ ਦਰਜਾ ਚਾਰ ਮੁਲਾਜ਼ਮ 27 ਅਗਸਤ ਦੀ ਮਹਾਂ ਹੜਤਾਲ ਵਿੱਚ ਹਿੱਸਾ ਲੈਣਗੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਵਰਤ ਸ਼ਰਮਾ ਨੇ ਦੱਸਿਆ ਕਿ ਉਹ 20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ। ਇਸ ਮੌਕੇ ਗੁਰਮੁੱਖ ਸਿੰਘ, ਗੁਰਸੇਵਕ ਸਿੰਘ, ਦਿਲਬਾਗ ਸਿੰਘ, ਕਿਰਨ ਬਾਲਾ, ਬਬੀਤਾ ਗੁਪਤਾ, ਬਲਕਾਰ ਸਿੰਘ, ਸੰਜੀਵ ਸ਼ਰਮਾ, ਨੀਤਾ ਬੱਤਰਾ ਅਤੇ ਮੀਨਾਕਸ਼ੀ ਗੁਪਤਾ ਵੀ ਹਾਜ਼ਰ ਸਨ।

ਮਹਾਂ ਬੰਦ ਵਿੱਚ ਸ਼ਾਮਲ ਹੋਣਗੇ ਅਧਿਆਪਕ

Advertisement

ਪਾਤੜਾਂ (ਪੱਤਰ ਪ੍ਰੇਰਕ): ਅਧਿਆਪਕ ਅਤੇ ਦਫ਼ਤਰੀ ਕਰਮਚਾਰੀਆਂ ਦੀਆਂ ਜਥੇਬੰਦੀਆਂ ਵੱਲੋਂ 27 ਅਗਸਤ ਦੇ ਬੰਦ ਨੂੰ ਸਫਲ ਬਣਾਉਣ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਤਿਆਰੀ ਵਜੋਂ ਮਹਾਂਬੰਦ ਨੂੰ ਮੁਕੰਮਲ ਬੰਦ ਬਣਾਉਣ ਲਈ ਹਰ ਛੋਟੇ ਵੱਡੇ ਦਫ਼ਤਰ ਅਤੇ ਸਕੂਲਾਂ ਤੱਕ ਪਹੁੰਚ ਕਰ ਕੇ ਤਹਿਸੀਲ ਪਾਤੜਾਂ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬੰਦ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਮੁਲਾਜ਼ਮ ਮੰਗਾਂ ਤੋਂ ਭੱਜੀ ਪੰਜਾਬ ਸਰਕਾਰ ਦੇ ਬੋਲ਼ੇ ਕੰਨਾਂ ਤੱਕ ਹੱਕੀ ਮੰਗਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਇਸ ਮੌਕੇ ਡੈਮੋਕਰੇਟਿਕ ਟੀਚਰ ਫਰੰਟ ਤੋਂ ਜਸਪਾਲ ਖਾਂਗ, ਰਾਜੀਵ ਕੁਮਾਰ, ਰਾਜਪਾਲ ਸਿੰਘ, ਜੀ ਟੀ ਯੂ ਤੋਂ ਬਲਵਿੰਦਰ ਸਿੰਘ, ਅਧਿਆਪਕ ਯੂਨੀਅਨ ਤੋਂ ਸ਼ੰਕਰ ਸਿੰਘ, ਅਧਿਆਪਕ ਯੂਨੀਅਨ ਤੋਂ ਗੁਰਧਿਆਨ ਸਿੰਘ, ਕੰਪਿਊਟਰ ਅਧਿਆਪਕ ਯੂਨੀਅਨ ਤੋਂ ਅਜੈ ਕੁਮਾਰ, ਭੁਪਿੰਦਰ ਸਿੰਘ ਹਾਜ਼ਰ ਸਨ।

Advertisement

Advertisement
×