ਪੱਤਰ ਪ੍ਰੇਰਕ
ਨਾਭਾ, 19 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਹ ਨੇੜਲੇ ਪਿੰਡ ਗੋਬਿੰਦਗੜ੍ਹ ਛੰਨਾ ਵਿੱਚ ਯੂਥ ਆਗੂ ਜਤਿੰਦਰ ਸਿੰਘ ਲਾਡੀ ਖਹਿਰਾ ਦੇ ਗ੍ਰਹਿ ਵਿਖੇ ਪਹੁੰਚਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਜਿੱਥੇ ਵਧੀਆ ਸਿਹਤ ਸੇਵਾਵਾਂ ਅਤੇ ਚੰਗੀ ਸਿੱਖਿਆ ਸਹੂਲਤਾਂ ਦੇਣ ਵਾਲਾ ਸੂਬਾ ਬਣਿਆ ਹੈ, ਉੱਥੇ ਹੀ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਨੌਜਵਾਨਾਂ ਨੂੰ ਵੱਡੀ ਪੱਧਰ ’ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿਨ-ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਯੂਥ ਆਗੂ ਲਾਡੀ ਖਹਿਰਾ, ਗੁਰਵਿੰਦਰ ਸਿੰਘ ਖਹਿਰਾ, ਦਰਸ਼ਨ ਸਿੰਘ ਖਹਿਰਾ ਅਤੇ ‘ਆਪ’ ਅਹੁਦੇਦਾਰਾਂ ਵੱਲੋਂ ਬਲਤੇਜ ਪੰਨੂ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਮਨਪ੍ਰੀਤ ਸਿੰਘ ਧਾਰੋਂਕੀ, ਬਲਾਕ ਪ੍ਰਧਾਨ ਸੁੱਖ ਘੁੰਮਣ ਚਾਸਵਾਲ ਪ੍ਰਧਾਨ ਟਰੱਕ ਯੂਨੀਅਨ ਭਾਦਸੋਂ, ਸੋਮਾ ਸਿੰਘ ਚਾਸਵਾਲ, ਸੰਤੋਖ ਸਿੰਘ ਖਿਜਰਪੁਰ, ਦੀਪਵੀਰ ਵੜੈਚ, ਜਸਕਰਨਵੀਰ ਸਿੰਘ ਤੇਜੇ, ਬਿਕਰਮਜੀਤ ਸਿੰਘ ਵਿੱਕੀ, ਬੇਅੰਤ ਸਿੰਘ, ਬੁੱਧ ਸੰਧਨੌਲੀ, ਕੁਲਬੀਰ ਦੀਵਾਨਗੜ ਆਦਿ ਮੌਜੂਦ ਸਨ।