ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਸਤੰਬਰ
ਪੰਜਾਬ ਡਿਪਲੋਮਾ ਇੰਜਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਅੱਜ ਆਪਣੀਆਂ ਮੰਗਾਂ ਦੇ ਹੱਕ ਵਿੱਚ ਇਥੇ ਪ੍ਰਦਰਸ਼ਨ ਕੀਤਾ। ਐਸੋਸੀਏਸ਼ਨ ਵਿੱਚ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਡਿਪਲੋਮਾ ਇੰਜਨੀਅਰ ਸ਼ਾਮਲ ਹਨ। ਐਸੋਸੀਏਸ਼ਨ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਵਿੱਚ ਉਨ੍ਹਾਂ ਨੂੰ ਕੁੱਝ ਨਹੀਂ ਮਿਲਿਆ। ਜਥੇਬੰਦੀ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਦੇ ਸਾਰੇ ਮੰਤਰੀਆਂ ਦੇ ਘਰਾਂ ਦਾ ਸ਼ਾਂਤਮਈ ਘਿਰਾਓ ਕੀਤਾ ਜਾਵੇਗਾ।