DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Employee Protest: ਅਰੋੜਾ ਦੀ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ

ਮੁਲਾਜ਼ਮਾਂ ਨੇ ਅੱਠ ਨੂੰ ਮਨਿਸਟੀਰੀਅਲ ਸਟਾਫ ਦੀ ਹੜਤਾਲ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਮੀਟਿੰਗ ਮਗਰੋਂ ਮੁਲਾਜ਼ਮ ਤੇ ਪੈਨਸ਼ਨਰ ਆਗੂ। -ਫੋਟੋ: ਲਾਲੀ
Advertisement

ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨਾਲ ਸਬੰਧਤ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ 30 ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਜ਼ਿਲਾ ਪੱਧਰੀ ਮੀਟਿੰਗ ਦਰਸ਼ਨ ਸਿੰਘ ਨੌਰਥ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੁਲਾਰਿਆਂ ਨੇ ਵਿੱਤ ਮੰਤਰੀ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੱਚੇ, ਦਿਹਾੜੀਦਾਰ, ਠੇਕਾ, ਡੇਲੀਵੇਜ, ਆਊਟਸੋਰਸ ਇਨਲਿਸਟਮੈਂਟ ਵਰਕਰ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਕਰਨ ਲਈ ਸਰਕਾਰ ਸੁਹਿਰਦ ਨਹੀਂ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਦੇ ਕੂੜ ਪ੍ਰਚਾਰ ਦਾ ਜਵਾਬ ਵਿਸ਼ਾਲ ਲਾਮਬੰਦੀ ਅਤੇ ਸੰਘਰਸ਼ਾਂ ਨਾਲ ਜਾਵੇਗਾ। ਇਸ ਮੌਕੇ 13 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਅਤੇ ਮੁਲਾਜ਼ਮਾਂ ਦੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਵਿੱਚ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਜ਼ਿਲ੍ਹਾ ਪੱਧਰੀ ਧਰਨੇ ਵਿੱਚ 4 ਸਤੰਬਰ ਨੂੰ ਸ਼ਮੂਲੀਅਤ ਕਰਨ ਅਤੇ ਮਨੀਸਟਰੀਅਲ ਮੁਲਾਜ਼ਮਾਂ ਦੇ 8 ਸਤੰਬਰ ਦੇ ਸਮੂਹਿਕ ਛੁੱਟੀ ਰੋਸ ਐਕਸ਼ਨ ਦਾ ਸਮਰਥਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਆਗੂ ਅਸ਼ੋਕ ਕੁਮਾਰ, ਜਗਦੀਸ਼ ਸ਼ਰਮਾ, ਰਾਜਵੀਰ ਬਡਰੁੱਖਾਂ, ਰਾਜ ਕੁਮਾਰ ਅਰੋੜਾ, ਅਵਿਨਾਸ਼ ਸ਼ਰਮਾ, ਫਕੀਰ ਸਿੰਘ ਟਿੱਬਾ, ਬਬਨ ਪਾਲ, ਫਲਜੀਤ ਸਿੰਘ ਨੇ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਅਤੇ ਭੱਤਿਆਂ ਸਬੰਧੀ ਫੈਲਾਏ ਜਾ ਰਹੇ ਭਰਮ ਜਾਲ ਦੀ ਸਖਤ ਨਿਖੇਧੀ ਕੀਤੀ।

ਮੁਲਾਜ਼ਮਾਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਬੇਸਿੱਟਾ

ਸੰਗਰੂਰ (ਬੀਰ ਇੰਦਰ ਸਿੰਘ ਬਨਭੌਰੀ): ਐੱਨ ਐੇੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਦੇ ਆਗੂਆਂ ਦੀ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਲਈ ਲਗਪਗ 15 ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਮੰਗਾਂ ਦੇ ਹੱਲ ਦੀ ਥਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਅਤੇ ਆਊਟਸੋਰਸ ਸਟਾਫ ਰੱਖਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਯੂਨੀਅਨ ਨੇ ਸਰਕਾਰ ਨੂੰ 7 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 8 ਸਤੰਬਰ ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 15 ਸਤੰਬਰ ਨੂੰ ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisement
Advertisement
×