ਭਲਕੇ ਆਪਣਾ ਪੰਜਾਬ ਫਾਊਂਡੇਸ਼ਨ ਮਨਾਏਗੀ ਪੰਜਾਬੀ ਦਿਵਸ
ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਬਾਬਾ ਫ਼ਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ।...
Advertisement
ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਬਾਬਾ ਫ਼ਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਆਪਣਾ ਪੰਜਾਬ ਫਾਊਂਡੇਸ਼ਨ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਭਲਕੇ ਹਰਪਾਲ ਟਿਵਾਣਾ ਆਡੀਟੋਰੀਅਮ, ਮਾਡਲ ਟਾਊਨ, ਪਟਿਆਲਾ ਵਿੱਚ ਇਸ ਸਬੰਧੀ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
Advertisement
Advertisement
×