ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ: ਹਡਾਣਾ
ਚੇਅਰਮੈਨ ਨੇ ਚਾਰ ਪਿੰਡਾਂ ਦੇ ਹਡ਼੍ਹ ਪ੍ਰਭਾਵਿਤ ਕਿਸਾਨਾਂ ਨੂੰ 2.83 ਕਰੋਡ਼ ਦੇ ਮੁਆਵਜ਼ਾ ਵੰਡਿਆ
Advertisement
ਹਲਕਾ ਸਨੌਰ ਵਿੱਚ ਹੜ੍ਹ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵੱਲੋਂ ਚਾਰ ਪਿੰਡਾਂ ਦੇ ਕੁੱਲ 467 ਲਾਭਪਾਤਰੀਆਂ ਨੂੰ 2,83,05,125 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ਼ ਵੰਡੇ ਗਏ। ਇਹ ਦਸਤਾਵੇਜ਼ ਦੂਧਨਸਾਧਾਂ ਤਹਿਸੀਲ ਕੰਪਲੈਕਸ ਵਿੱਚ ਕਰਵਾਏ ਸਮਾਗਮ ਰਾਹੀਂ ਤਕਸੀਮ ਕੀਤੇ ਗਏ, ਜਿੱਥੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਹਡਾਣਾ ਦੇ ਨਾਲ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਅਤੇ ਦੂਧਨਸਾਧਾਂ ਦੇ ਸਮੂਹ ਪਟਵਾਰੀਆਂ ਤੋਂ ਇਲਾਵਾ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਦੂਧਨਸਾਧਾਂ ਅਤੇ ਹੋਰ ਆਗੂ ਵੀ ਮੌਜੂਦ ਸਨ। ਸਮਾਗਮ ਦੌਰਾਨ ਚੇਅਰਮੈਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੇ ਖੇਤੀ ਨਾਲ ਸਬੰਧਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ।
Advertisement
Advertisement
