ਹੜ੍ਹਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਜੈ ਇੰਦਰ
ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਹੜ੍ਹਾਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਹ ਹਲਕਾ ਘਨੌਰ ਦੇ ਹੜ੍ਹ ਵਿੱਚ ਘਿਰੇ ਲੋਕਾਂ ਨਾਲ ਦੁੱਖ ਵੰਡਾਉਣ ਲਈ ਇੱਥੇ ਪੁੱਜੀ ਸੀ। ਉਨ੍ਹਾਂ ਨਾਲ ਹਲਕਾ ਘਨੌਰ...
Advertisement
ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਹੜ੍ਹਾਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਹ ਹਲਕਾ ਘਨੌਰ ਦੇ ਹੜ੍ਹ ਵਿੱਚ ਘਿਰੇ ਲੋਕਾਂ ਨਾਲ ਦੁੱਖ ਵੰਡਾਉਣ ਲਈ ਇੱਥੇ ਪੁੱਜੀ ਸੀ। ਉਨ੍ਹਾਂ ਨਾਲ ਹਲਕਾ ਘਨੌਰ ਦੇ ਮੈਂਬਰਸ਼ਿਪ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਵੀ ਮੌਜੂਦ ਸਨ। ਇਸ ਮੌਕੇ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਨਦੀਆਂ ਨਾਲਿਆਂ ਦੀ ਸਫ਼ਾਈ ਕਰਵਾਈ ਹੁੰਦੀ ਤੇ ਘੱਗਰ ਦੇ ਕੰਢਿਆਂ ਦੀ ਮੁਰੰਮਤ ਸਮੇਂ ਸਿਰ ਕਰਵਾਈ ਜਾਂਦੀ ਤਾਂ ਅੱਜ ਪੰਜਾਬ ਦੇ ਲੋਕਾਂ ਨੂੰ ਇਹ ਦਿਨ ਨਾ ਵੇਖਣੇ ਪੈਂਦੇ। ਇਸ ਮੌਕੇ ਜੈ ਇੰਦਰ ਕੌਰ ਨੇ ਲੋਕਾਂ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਵੀ ਵੰਡਿਆ। ਇਸ ਮੌਕੇ ਸਤਵੀਰ ਸਿੰਘ ਖੱਟੜਾ, ਸਰਪੰਚ ਬਲਜਿੰਦਰ ਸਿੰਘ ਮਾੜੂ, ਹਰਮੇਸ਼ ਗੋਇਲ, ਸੁਲੱਖਣ ਸਿੰਘ ਭੰਗੂ, ਹਰਮਨ ਸਿੰਘ, ਸੁਖਵੀਰ ਸਿੰਘ ਵੜੈਚ ਸਮੇਤ ਬਹੁਤ ਸਾਰੇ ਆਗੂ ਹਾਜ਼ਰ ਸਨ।
Advertisement
Advertisement