DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab history: ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਹਾੜਾ ਮਨਾਇਆ

ਅਕਾਲੀ ਲਹਿਰ ਦੇ ਮੋਢੀ ਨੂੰ ਯਾਦ ਕੀਤਾ; ਆਜ਼ਾਦੀ ਘੁਲਾਟੀਏ ਦੀ ਪੋਤਰੀ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਸਮਾਗਮ ’ਚ ਬੀਬੀ ਜਸਵੀਰ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਤੇ ਪਤਵੰਤੇ।
Advertisement
ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈੱਲਫੇਅਰ ਆਰਗੇਨਾਈਜੇਸ਼ਨ ਅਤੇ ਗ੍ਰਾਮ ਪੰਚਾਇਤ ਸੁੰਦਰ ਸਿੰਘ ਵਾਲਾ ਵੱਲੋਂ ਮਹਾਨ ਸੁਤੰਤਰਤਾ ਸੈਨਾਨੀ, ਪੰਥਕ ਆਗੂ ਅਤੇ ਅਕਾਲੀ ਲਹਿਰ ਦੇ ਮੋਢੀ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਸੁੰਦਰ ਸਿੰਘ ਵਾਲਾ (ਨੇੜੇ ਦੇਵੀਗੜ੍ਹ) ਵਿੱਚ ਮਨਾਇਆ ਗਿਆ। ਸਮਾਗਮ ਦੀ ਅਗਵਾਈ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਨੇ ਕੀਤੀ ਜਦੋਂਕਿ ਕਾਮਰੇਡ ਰਾਮੇਸ਼ ਸਿੰਘ ਅਜ਼ਾਦ, ਸੰਤੋਖ ਸਿੰਘ ਅਤੇ ਪਿੰਡ ਵਾਸੀਆਂ ਨੇ ਭਰਪੂਰ ਸਹਿਯੋਗ ਦਿੱਤਾ।

ਇਸ ਮੌਕੇ ਸੁੰਦਰ ਸਿੰਘ ਲਾਇਲਪੁਰੀ ਦੀ ਪੋਤਰੀ ਬੀਬੀ ਜਸਵੀਰ ਕੌਰ ਪਤਨੀ ਲਖਵਿੰਦਰ ਸਿੰਘ ਥਿੰਦ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਵਿਚ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਉੱਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਭੁਪਿੰਦਰ ਸਿੰਘ ਪ੍ਰਧਾਨ, ਪ੍ਰੋਫੈਸਰ ਜਸਪਾਲ ਕੌਰ ਧੰਜੂ, ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਰਾਣਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ ਆਦਿ ਨੇ ਸੰਬੋਧਨ ਕੀਤਾ।

Advertisement

ਆਗੂਆਂ ਨੇ ਕਿਹਾ ਕਿ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਸੁਤੰਤਰਤਾ ਸੈਨਾਨੀ ਹੋਣ ਤੋਂ ਇਲਾਵਾ ਪੰਥਕ ਚੇਤਨਾ ਅਤੇ ਕੌਮੀ ਜਾਗਰੂਕਤਾ ਦੀ ਮਿਸਾਲ ਸਨ। ਉਨ੍ਹਾਂ ਨੇ ਅਕਾਲੀ ਅਖ਼ਬਾਰ ਚਲਾ ਕੇ ਅਤੇ ਗੁਰਦੁਆਰਾ ਸੁਧਾਰ ਲਹਿਰ ਵਿਚ ਮੋਹਰੀ ਭੂਮਿਕਾ ਨਿਭਾ ਕੇ ਸਿੱਖ ਕੌਮ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਲਾਇਲਪੁਰੀ ਨੇ 1920 ਵਿਚ ਰੋਜ਼ਾਨਾ ਅਖ਼ਬਾਰ ‘ਅਕਾਲੀ ਪਤ੍ਰਿਕਾ’ ਸ਼ੁਰੂ ਕੀਤਾ। ਹਿੰਦੁਸਤਾਨ ਟਾਈਮਜ਼ ਅਖ਼ਬਾਰ ਦੀ ਨੀਂਹ ਰੱਖੀ ਸੀ ਅਤੇ ਆਨੰਦ ਮੈਰਿਜ ਐਕਟ ਤਿਆਰ ਕਰਨ ਵਿਚ ਵੀ ਅਹਿਮ ਯੋਗਦਾਨ ਪਾਇਆ ਸੀ। ਇਕੱਠ ਦੌਰਾਨ ਅਗਲੇ ਸਾਲ ਇਹ ਸਮਾਗਮ ਨੂੰ ਰਾਜ ਪੱਧਰ ’ਤੇ ਮਨਾਉਣ ਦਾ ਅਹਿਦ ਲਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਕਾਮਰੇਡ ਰਮੇਸ਼ ਸਿੰਘ ਆਜ਼ਾਦ ਕੀਤਾ।

Advertisement

Advertisement
×