DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਿੱਟ ਯਾਦਾਂ ਛੱਡਦਾ ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ ਸਮਾਪਤ

ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿੱਚ 21 ਫਰਵਰੀ ਤੋਂ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਆਖ਼ਰੀ ਸ਼ਾਮ ਵੇਲੇ ਪੰਜਾਬੀ ਗਾਇਕ ਆਰ ਨੇਤ ਦੀ ਗਾਇਕੀ ਨੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕੀਤਾ। ਆਖ਼ਰੀ...

  • fb
  • twitter
  • whatsapp
  • whatsapp
featured-img featured-img
ਗਾਇਕ ਆਰ ਨੇਤ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿੱਚ 21 ਫਰਵਰੀ ਤੋਂ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਆਖ਼ਰੀ ਸ਼ਾਮ ਵੇਲੇ ਪੰਜਾਬੀ ਗਾਇਕ ਆਰ ਨੇਤ ਦੀ ਗਾਇਕੀ ਨੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕੀਤਾ। ਆਖ਼ਰੀ ਦਿਨ ਮੇਲੇ ਵਿਚ ਦੇਰ ਰਾਤ ਤੱਕ ਰਹੇ ‘ਆਪ’ ਦੇ ਬੁਲਾਰੇ ਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਦੱਸਿਆ ਕਿ ਇਸ ਮੇਲੇ ਨੇ ਪਟਿਆਲਾ ਵਾਸੀਆਂ ਨੂੰ ਜਿੱਥੇ ਭਾਰਤ ਦੀਆਂ ਦਸਤਕਾਰੀ ਵਸਤਾਂ, ਅਲੱਗ-ਅਲੱਗ ਖੇਤਰਾਂ ਦੇ ਪਕਵਾਨ ਅਤੇ ਵੱਖਰੇ-ਵੱਖਰੇ ਇਲਾਕਿਆਂ ਦੇ ਲੋਕ ਨਾਚਾਂ ਦਾ ਅਨੰਦ ਮਾਣਨ ਦਾ ਮੌਕਾ ਦਿੱਤਾ ਹੈ, ਉੱਥੇ ਹੀ ਮਹਿਲਾ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵੱਲੋਂ ਬਣਾਏ ਸਾਮਾਨ ਦੀ ਵਿਕਰੀ ਦਾ ਵੀ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਥਾਈਲੈਂਡ ਸਣੇ ਅਫ਼ਗ਼ਾਨਿਸਤਾਨ ਦੀਆਂ ਸਟਾਲਾਂ ਨੇ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ। ਏ ਡੀ ਸੀ ਦਮਨਜੀਤ ਨੇ ਦੱਸਿਆ ਕਿ ਇਸ ਮੇਲੇ ਵਿੱਚ 4 ਲੱਖ ਦੇ ਕਰੀਬ ਲੋਕਾਂ ਨੇ ਸ਼ਿਰਕਤ ਕੀਤੀ ਤੇ ਕਰੀਬ 6.60 ਕਰੋੜ ਰੁਪਏ ਦੇ ਸਾਜੋ ਸਾਮਾਨ ਦੀ ਵਿਕਰੀ ਨੇ ਦਸਤਕਾਰਾਂ ਨੂੰ ਬਾਗੋ-ਬਾਗ਼ ਕਰ ਦਿੱਤਾ ਹੈ। ਇਸ ਮੌਕੇ ਸਮਾਪਤੀ ਸਮਾਰੋਹ ਸਵੈ ਸਹਾਇਤਾ ਗਰੁੱਪਾਂ ਵਿੱਚੋਂ ਸਭ ਤੋਂ ਵੱਧ ਵਿਕਰੀ ਕਰਨ ਵਾਲੇ ਗਰੁੱਪਾਂ ਨੂੰ ਸਨਮਾਨਿਤ ਕੀਤਾ ਗਿਆ। ਪਹਿਲੇ ਨੰਬਰ ‘ਤੇ ਪਟਿਆਲਾ ਕਿੰਗ ਅਜੀਵਕਾ ਸਵੈ ਸਹਾਇਤਾ ਗਰੁੱਪ ਦੀ ਹਰਪ੍ਰੀਤ ਕੌਰ ਰਹੀ। ਜਦਕਿ ਦਸਤਕਾਰਾਂ ਵਿੱਚ ਪਹਿਲੇ ਸਥਾਨ ’ਤੇ ਸਜਾਦ ਅਹਿਮਦ ਭੱਟ ਰਹੇ, ਜਿਨ੍ਹਾਂ ਨੇ ਕਸ਼ਮੀਰੀ ਸੂਟਾਂ ਦੀ 16.85 ਲੱਖ ਰੁਪਏ ਦੀ ਵਿਕਰੀ ਕੀਤੀ।

Advertisement
Advertisement
×