ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਖ਼ਜ਼ਾਨਾ ਦਫ਼ਤਰ ਅੱਗੇ ਪ੍ਰਦਰਸ਼ਨ

ਤਨਖ਼ਾਹਾਂ ਸਣੇ ਹੋਰ ਅਦਾਇਗੀਆਂ ਰੋਕਣ ਖ਼ਿਲਾਫ਼ ਰੋਸ
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 3 ਜੁਲਾਈ

Advertisement

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1680) ਦੇ ਸੱਦੇ ’ਤੇ ਜ਼ਿਲ੍ਹਾ ਕਮੇਟੀ ਪਟਿਆਲਾ ਵੱਲੋਂ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅਤੇ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਦੀਆਂ ਯੋਗ ਅਦਾਇਗੀਆਂ ਸਮੇਤ ਤਨਖ਼ਾਹਾਂ ਵਿਚ ਦੇਰੀਆਂ ਵਿਰੁੱਧ ਇੱਥੇ ਮਿਨੀ ਸਕੱਤਰੇਤ ਪਟਿਆਲਾ ਵਿੱਚ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਾਰੀਆਂ ਰੋਕੀਆਂ ਯੋਗ ਅਦਾਇਗੀਆਂ ਤੁਰੰਤ ਜਾਰੀ ਕਰਨ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੂੰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਨਾਂ ’ਤੇ ਸੌਂਪਿਆ, ਜਿਸ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ, ਕੱਚੇ ਕਾਮਿਆਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਨੂੰ ਤੁਰੰਤ ਲਾਗੂ ਕਰਨ ਆਦਿ ਮੁੱਦੇ ਸ਼ਾਮਲ ਸਨ।

ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ ਅਤੇ ਜਗਮੋਹਨ ਸਿੰਘ ਨੋਲੱਖਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਅਤੇ ਉਨ੍ਹਾਂ ਦੀਆਂ ਮੰਗਾਂ ਜਿਸ ਵਿੱਚ ਆਊਟਸੋਰਸ ਕਾਮੇ ਸ਼ਾਮਲ ਹਨ, ਨੂੰ ਅਧਿਕਾਰੀ ਲਗਾਤਾਰ ਅੱਖੋਂ ਓਹਲੇ ਕਰਦੇ ਆ ਰਹੇ ਹਨ। ਇਸ ਮੌਕੇ ਸ਼ਿਵ ਚਰਨ, ਪ੍ਰਕਾਸ਼ ਸਿੰਘ ਲੁਬਾਣਾ, ਰਾਮ ਲਾਲ ਰਾਮਾ, ਮੋਦ ਨਾਥ, ਰਾਮ ਯੋਧਾ, ਸੁਖਦੇਵ ਝੰਡੀ, ਹਰਬੰਸ ਵਰਮਾ, ਗੁਰਦੀਪ ਸਿੰਘ, ਬੁੱਧ ਰਾਮ, ਰਾਜੇਸ਼ ਕੁਮਾਰ, ਰਾਮ ਕੈਲਾਸ਼ ਅਤੇ ਜਸਬੀਰ ਸਿੰਘ ਹਾਜ਼ਰ ਸਨ।

Advertisement